ਪਠਾਨਕੋਟ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਕਰੋਨਾ ਕਾਲ ਦੇ ਚਲਦਿਆਂ ਜਿਲ੍ਹਾ ਪਠਾਨਕੋਟ ਵਿੱਚ ਚਲ ਰਹੇ ਸੇਵਾ ਕੇਂਦਰਾਂ ਵਿੱਚ ਕੋਰੀਅਰ ਸੇਵਾ ਨਾਲ ਲੋਕਾਂ
ਨੂੰ ਘਰ੍ਹਾਂ ਅੰਦਰ ਹੀ ਦਸਤਾਵੇਜ ਉਪਲੱਬਧ ਕਰਵਾਉਣ ਨਾਲ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਜਿਲ੍ਹਾ ਮੈਨੇਜਰ ਸੇਵਾ ਕੇਂਦਰ ਪਠਾਨਕੋਟ ਸੁਰੇਸ ਕੁਮਾਰ ਨੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ ਕੁੱਲ 14 ਸੇਵਾ ਕੇਂਦਰ ਚਲ ਰਹੇ ਹਨ ਅਤੇ ਲੋਕਾਂ ਨੂੰ ਦਸਤਾਵੇਜ ਉਪਲੱਬਧ ਕਰਵਾਉਂਣ ਲਈ ਹਰੇਕ ਸੇਵਾ ਕੇਂਦਰ ਵਿੱਚ ਕੋਰੀਅਰ ਸੇਵਾ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਤਿਆਰ ਦਸਤਾਵੇਜ ਘਰਾਂ ‘ਚ ਹੀ ਪਹੁੰਚ ਜਾਂਦੇ ਹਨ।ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਚਲ ਰਹੇ ਸਾਰੇ ਸੇਵਾ ਕੇਂਦਰਾਂ ‘ਚੋਂ ਕਰੀਬ 400 ਤੋਂ 500 ਦਸਤਾਵੇਜ ਪ੍ਰਤੀਦਿਨ ਲੋਕਾਂ ਨੂੰ ਕੋਰੀਅਰ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਭਾਵੇ ਕਿ ਇਹ ਸੇਵਾ ਕੋਵਿਡ ਦੇ ਚੱਲਦਿਆਂ ਲੋਕਾਂ ਨੂੰ ਦੇਣੀ ਸੁਰੂ ਕੀਤੀ ਗਈ ਸੀ, ਪਰ ਜਿਨ੍ਹਾਂ ਲੋਕਾਂ ਨੂੰ ਘਰ ਬੈਠੇ ਹੀ ਦਸਤਾਵੇਜ ਮਿਲ ਜਾਂਦੇ ਹਨ, ਉਨ੍ਹਾਂ ਵਿੱਚ ਕਾਫੀ ਖੁਸ਼ੀ ਪਾਈ ਜਾ ਰਹੀ ਹੈ ਇਸ ਸੇਵਾ ਨਾਲ ਜਿੱਥੇ ਲੋਕ ਪ੍ਰੇਸ਼ਾਨੀਆਂ ਤੋਂ ਬਚਦੇ ਹਨ, ਉੱਥੇ ਹੀ ਉਨ੍ਹਾਂ ਦੇ ਸਮੇਂ ਦੀ ਵੀ ਬੱਚਤ ਹੁੰਦੀ ਹੈ।
ਉਨ੍ਹਾਂ ਦੱਸਿਆ ਕਿ ਵਿਭਾਗੀ ਆਦੇਸ਼ਾਂ ਅਨੁਸਾਰ 14 ਜੁਲਾਈ ਤੋਂ ਜਿਲ੍ਹਾ ਪਠਾਨਕੋਟ ਦੇ ਸੇਵਾ ਕੇਂਦਰ ਸਵੇਰੇ 8 ਵਜੇ ਤੋਂ 2 ਵਜੇ ਤੱਕ ਕੰਮ ਕਰਨਗੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media