ਨਵਾਂਸ਼ਹਿਰ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ।ਤਹਿਤ ਉਪ ਮੰਡਲ ਮੈਜਿਸਟ੍ਰੇਟ ਨਵਾਂਸਹਿਰ ਜਗਦੀਸ਼ ਸਿੰਘ ਜੌਹਲ ਨੇ ਸਿਹਤ ਬਲਾਕ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਅਗਵਾਈ ਹੇਠ ਪਿੰਡ ਅਮਰਗੜ੍ਹ ਵਿਖੇ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਲਈ ਲਗਾਏ ਗਏ ਕੈਂਪ ਦਾ ਦੌਰਾ ਕੀਤਾ ਅਤੇ ਕੰਮਕਾਜ ਦੀ ਸਮੀਖਿਆ ਕੀਤੀ।
ਉਪ ਮੰਡਲ ਮੈਜਿਸਟ੍ਰੇਟ ਜਗਦੀਸ਼ ਸਿੰਘ ਜੌਹਲ ਨੇ ਹਦਾਇਤ ਕਰਦਿਆਂ ਕਿਹਾ ਕਿ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕੋਈ ਵੀ ਲਾਭਪਾਤਰੀ ਈ-ਕਾਰਡ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 1,54,619 ਈ-ਕਾਰਡ ਬਣਾਏ ਜਾ ਚੁੱਕੇ ਹਨ, ਜਦੋਂਕਿ ਬਾਕੀ ਰਹਿੰਦੇ ਲਾਭਪਾਤਰੀਆਂ ਦੇ ਈ-ਕਾਰਡ ਵੀ ਛੇਤੀ ਹੀ ਬਣਾ ਦਿੱਤੇ ਜਾਣਗੇ।
ਜੌਹਲ ਨੇ ਦੱਸਿਆ ਕਿ ਇਸ ਸਕੀਮ ਅਧੀਨ ਪੰਜੀਕ੍ਰਿਤ ਪਰਿਵਾਰ ਦੇ ਕਿਸੇ ਵੀ ਵਿਅਕਤੀ ਨੂੰ ਪੰਜੀਕ੍ਰਿਤ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖ਼ਲ ਹੋਣ ਦੀ ਸੂਰਤ ਵਿੱਚ ਸਾਲਾਨਾ ਪੰਜ ਲੱਖ ਰੁਪਏ ਤੱਕ ਦੀ ਸਿਹਤ ਬੀਮੇ ਦੀ ਸਹੂਲਤ ਦਿੱਤੀ ਜਾਂਦੀ ਹੈ।ਇਸ ਸਕੀਮ ਅਧੀਨ 1578 ਤਰ੍ਹਾਂ ਦੀਆਂ ਬਿਮਾਰੀਆਂ ਦਾ ਇਲਾਜ਼ ਕਰਵਾਇਆ ਜਾ ਸਕਦਾ ਹੈ।ਇਸ ਸਕੀਮ ਵਿੱਚ ਕੋਵਿਡ-19 ਦੀ ਮਹਾਂਮਾਰੀ ਦੇ ਇਲਾਜ਼ ਦੀ ਵੀ ਵਿਵੱਸਥਾ ਕੀਤੀ ਗਈ ਹੈ।ਇਸ ਸਕੀਮ ਅਧੀਨ ਸਮਾਜਿਕ, ਆਰਥਿਕ ਅਤੇ ਜਾਤੀ ਜਨ-ਗਣਨਾ-2011 ਡਾਟਾ ਵਿੱਚ ਸ਼ਾਮਿਲ ਪਰਿਵਾਰ, ਸਮਾਰਟ ਰਾਸ਼ਨ ਕਾਰਡ ਧਾਰਕ ਪਰਿਵਾਰ, ਛੋਟੇ ਵਪਾਰੀ ਜੇ ਫਾਰਮ ਧਾਰਕ ਕਿਸਾਨ ਪਰਿਵਾਰ, ਉਸਾਰੀ ਭਲਾਈ ਬੋਰਡ, ਪੀਲੇ ਕਾਰਡ ਧਾਰਕ ਪੱਤਰਕਾਰਾਂ ਨੂੰ ਵੀ ਕਵਰ ਕੀਤਾ ਗਿਆ ਹੈ।ਇਸ ਸਕੀਮ ਅਧੀਨ ਪੰਜਾਬ ਦੇ ਲਗਭਗ ਲੱਖਾਂ ਪਰਿਵਾਰਾਂ ਰਜ਼ਿਸਟਰਡ ਹੋ ਚੁੱਕੇ ਹਨ, ਜਿਨ੍ਹਾਂ ਵਿਚੋਂ ਦੂਜੇ ਪਾਲਿਸੀ ਸਾਲ ਤੋਂ 31 ਮਈ ਤੱਕ 2021 ਤੱਕ ਜ਼ਿਲ੍ਹਾ ਨਵਾਂਸ਼ਹਿਰ ਦੇ 17969 ਮਰੀਜ਼ਾਂ ਨੇ ਇਸ ਸਕੀਮ ਦਾ ਲਾਭ ਉਠਾਇਆ ਹੈ।ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ 12,84,66,541 ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।
ਉਨ੍ਹਾਂ ਦੱਸਿਆ ਕਿ ਈ-ਕਾਰਡ ਬਣਾਉਣ ਲਈ ਸਬੰਧਤ ਕੰਪਨੀ ਵੱਲੋਂ ਮਾਮੂਲੀ ਫੀਸ ਲਈ ਜਾਂਦੀ ਹੈ। ਕਾਰਡ ਬਣਾਉਣ ਲਈ ਯੋਗ ਲਾਭਪਾਤਰੀ ਨੂੰ ਆਪਣਾ ਕੋਈ ਸ਼ਨਾਖਤੀ ਕਾਰਡ ਲੈ ਕੇ ਆਉਣਾ ਪਵੇਗਾ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …