Monday, April 13, 2026

ਬੇਅਦਬੀ ਮਾਮਲੇ ‘ਚ ਪੇਸ਼ ਕੀਤੇ ਚਲਾਨ ‘ਚੋਂ ਸਿਰਸਾ ਸਾਧ ਦਾ ਨਾਮ ਬਾਹਰ ਕਰਨ ਦੀ ਸ਼੍ਰੋਮਣੀ ਕਮੇਟੀ ਵਲੋਂ ਨਿੰਦਾ

ਸੌਦਾ ਸਾਧ ਨੂੰ ਬਚਾਅ ਕੇ ਆਪਣਾ ਰਾਜਸੀ ਮਨੋਰਥ ਹੱਲ ਕਰਨਾ ਚਾਹੁੰਦੀ ਹੈ ਪੰਜਾਬ ਸਰਕਾਰ -ਬੀਬੀ ਜਗੀਰ ਕੌਰ

ਅੰਮ੍ਰਿਤਸਰ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਬਣਾਈ ਗਈ ਸਿੱਟ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਦਰਜ਼ 128 ਨੰਬਰ ਐਫ.ਆਈ.ਆਰ ਦੇ ਪੇਸ਼ ਕੀਤੇ ਚਲਾਨ ਵਿਚੋਂ ਅਖੌਤੀ ਸਾਧ ਰਾਮ ਰਹੀਮ ਦਾ ਨਾਮ ਬਾਹਰ ਕਰਨ ਦੀ ਸ਼੍ਰੋਮਣੀ ਕਮੇਟੀ ਨੇ ਸ਼ਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸੋਦਾ ਸਾਧ ਨੂੰ ਬਚਾਅ ਕੇ ਆਪਣਾ ਰਾਜਸੀ ਮਨੋਰਥ ਸਿੱਧ ਕਰਨਾ ਕਰਨਾ ਚਾਹੁੰਦੀ ਹੈ ਅਤੇ 2022 ਦੀਆਂ ਚੋਣਾਂ ਵਿੱਚ ਉਸ ਦੀ ਹਮਦਰਦੀ ਲੈਣਾ ਚਾਹੁੰਦੀ ਹੈ।ਉਨ੍ਹਾਂ ਕਿਹਾ ਕਿ ਕੇਸ ਵਿੱਚ ਨਾਮਜ਼ਦ ਡੇਰਾ ਪ੍ਰੇਮੀ ਇਹ ਗੱਲ ਆਖ ਰਹੇ ਹਨ ਕਿ ਉਨ੍ਹਾਂ ਨੇ ਪਿਤਾ ਜੀ (ਭਾਵ ਰਾਮ ਰਹੀਮ) ਦੇ ਕਹਿਣ ‘ਤੇ ਅਜਿਹਾ ਕੀਤਾ ਸੀ, ਪਰ ਦੁੱਖ ਦੀ ਗੱਲ ਹੈ ਕਿ ਅੱਜ ਸੋਦਾ ਸਾਧ ਨੂੰ ਬਚਾਉਣ ਦੀ ਕੋਸ਼ਿਸ ਹੋ ਰਹੀ ਹੈ।ਬੀਬੀ ਜਗੀਰ ਕੌਰ ਨੇ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸੋਦਾ ਸਾਧ ਦਾ ਨਾਮ ਮੁੜ ਕੇਸ਼ ਵਿਚ ਸ਼ਾਮਲ ਕਰਨ ਦੀ ਮੰਗ ਕੀਤੀ।ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਾ ਹੋਇਆ ਤਾਂ ਪੰਥ ਨੂੰ ਸਖ਼ਤ ਫੈਸਲਾ ਲੈਣ ਲਈ ਮਜ਼ਬੂਰ ਹੋਣਾ ਪਵੇਗਾ।

Check Also

ਡਿਪਟੀ ਕਮਿਸ਼ਨਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ

ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਸਾਕੇ …