ਸਮਰਾਲਾ, 14 ਜੁਲਾਈ (ਇੰਦਰਜੀਤ ਸਿੰਘ ਕੰਗ) – ਅੱਜ ਸਮੁੱਚਾ ਵਿਸ਼ਵ ਗਲੋਬਲ ਵਾਰਮਿੰਗ ਦੀ ਲਪੇਟ ‘ਚ ਆਇਆ ਪਿਆ ਹੈ।ਦੁਨੀਆਂ ਭਰ ਵਿੱਚ ਤਾਪਮਾਨ ਦਿਨ
ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈ।ਇਹ ਸਾਰਾ ਕੁੱਝ ਮਨੁੱਖੀ ਗਲਤੀ ਕਾਰਨ ਹੀ ਵਾਪਰ ਰਿਹਾ ਹੈ।ਜਿਸ ਨੇ ਆਪਣੀਆਂ ਖੁਆਇਸ਼ਾਂ ਅਤੇ ਸੌੜੀ ਸੋਚ ਕਾਰਨ ਦੁਨੀਆਂ ਨੂੰ ਤਬਾਹੀ ਦੇ ਕੰਡੇ ‘ਤੇ ਲਿਆ ਖੜ੍ਹਾ ਕੀਤਾ ਹੈ।ਜੇਕਰ ਮਨੁੱਖ ਹੁਣ ਵੀ ਸੰਭਲ ਜਾਵੇ ਤਾਂ ਮਨੁੱਖ ਜਾਤੀ ਦਾ ਬਚ ਸਕਦੀ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਨਿਊ ਮਾਡਲ ਟਾਊਨ ਸਮਰਾਲਾ ਵਿਖੇ ਵਾਤਾਵਰਨ ਦੀ ਸੰਭਾਲ ਲਈ ਕਈ ਤਰ੍ਹਾਂ ਦੇ ਦਰੱਖਤ ਲਾਉਣ ਮੌਕੇ ਡਾ. ਸੰਦੀਪ ਸਿੰਘ ਅਤੇ ਉਨ੍ਹਾਂ ਦੀ ਪਤਨੀ ਹਰਮਨਪ੍ਰੀਤ ਕੌਰ ਨੇ ਕੀਤਾ।ਉਨਾਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਬਹੁਤ ਜਰੂਰੀ ਹੈ, ਜਿਸ ਲਈ ਜਰੂਰੀ ਹੈ ਕਿ ਅਸੀਂ ਵੱਧ ਤੋਂ ਵੱਧ ਰੁੱਖ ਲਾਈਏ ਅਤੇ ਉਸ ਦੀ ਪੂਰੀ ਤਰ੍ਹਾਂ ਸਾਂਭ ਸੰਭਾਲ ਕੀਤੀ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਬਚਿੱਤਰ ਸਿੰਘ, ਰਾਮ ਚੰਦਰ ਆਦਿ ਵੀ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media