ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟ੍ਰੇਟ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ
144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਖੇਤਰ ਵਿਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਪਤੰਗ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹੱਟ ਕੇ ਸੰਥੈਟਿਕ/ਪਲਾਸਟਿਕ ਦੀ ਬਣੀ ਹੋਈ ਹੈ ਜਿਹੜੀ ਕਿ ਬਹੁਤ ਮਜ਼ਬੂਤ, ਨਾ ਗਲਣਯੋਗ ਅਤੇ ਨਾ-ਟੁੱਟਣਯੋਗ ਹੈ।ਸਿੰਥੈਟਿਕ ਡੋਰ ਪਤੰਗਬਾਜ਼ੀ ਸਮੇਂ ਪਤੰਗ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਤੱਕ ਕੱਟ ਦਿੰਦੀ ਹੈ।ਇਥੋਂ ਤੱਕ ਕਿ ਸਾਈਕਲ ਅਤੇ ਸਕੂਟਰ ਚਾਲਕਾਂ ਦੇ ਗਲ਼ ਅਤੇ ਕੰਨ ਕੱਟੇ ਜਾਣ, ਉਡਦੇ ਪੰਛੀਆਂ ਦੇ ਫਸ ਜਾਣ ਤੇ ਉਨ੍ਹਾਂ ਦੇ ਮਰਨ ਬਾਰੇ ਕਾਫੀ ਘਟਨਾਵਾਂ ਵਾਪਰੀਆਂ ਹਨ।ਇਸ ਲਈ ਇਹ ਪਾਬੰਦੀ ਲਗਾਉਣੀ ਜ਼ਰੂਰੀ ਹੈ।
ਇਹ ਹੁਕਮ ਸਖਤੀ ਨਾਲ 03 ਸਤੰਬਰ 2021 ਤੱਕ ਲਾਗੂ ਰਹੇਗਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media