ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144
ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮਿ੍ਰਤਸਰ ਵਿੱਚ ਜ਼ਿਲ੍ਹਾ ਪੁਲਿਸ ਮੁੱਖੀ , ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਦੇ ਇਲਾਕਿਆਂ ਵਿੱਚ ਪਿੰਡਾਂ ਕਸਬਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਅਤੇ ਵਿਖਾਵਾ ਕਰਨ ’ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।
ਜਾਰੀ ਹੁਕਮ ਵਿਚ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਕੁਝ ਰਾਜਨੀਤਿਕ/ਕਿਸਾਨ ਅਤੇ ਹੋਰ ਜਥੇਬੰਦੀਆਂ ਜ਼ਿਲ੍ਹਾ ਪੱਧਰ ’ਤੇ ਰੋਸ, ਧਰਨੇ ਰੈਲੀਆਂ ਅਤੇ ਮੁਜ਼ਾਹਰੇ ਕਰਨ ਦੀਆਂ ਯੋਜਨਾਵਾਂ ਬਣਾ ਰਹੀਆਂ ਹਨ।ਜਿਸ ਨਾਲ ਸਰਕਾਰੀ ਅਤੇ ਗੈਰ-ਸਰਕਾਰੀ ਜਾਇਦਾਦ ਦਾ ਨੁਕਸਾਨ ਹੋਣ ਅਤੇ ਅਮਨ ਕਾਨੂੰਨ ਦੀ ਸਥਿਤੀ ਵਿਗੜਣ ਦਾ ਡਰ ਬਣਿਆ ਰਹਿੰਦਾ ਹੈ।ਇਹ ਪਾਬੰਦੀ ਦਾ ਹੁਕਮ 03 ਸਤੰਬਰ 2021 ਤੱਕ ਲਾਗੂ ਰਹੇਗਾ
Check Also
ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ
ਰਾਜਪੁਰਾ/ ਦਿੱਲੀ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …
Punjab Post Daily Online Newspaper & Print Media