ਸਮਰਾਲਾ, 15 ਜੁਲਾਈ (ਇੰਦਰਜੀਤ ਸਿੰਘ ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਾਸਿਕ ਇਕੱਤਰਤਾ ਜੋ 18 ਜੁਲਾਈ ਨੂੰ ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਵਿਖੇ ਹੋਵੇਗੀ।ਜਿਸ ਵਿੱਚ ਸ਼੍ਰੋਮਣੀ ਬਾਲ ਸਾਹਿਤ ਪੁਰਸਕਾਰ ਅਤੇ ਸਾਹਿਤ ਅਕਾਡਮੀ ਪੁਰਸਕਾਰ ਵਿਜੇਤਾ ਕਮਲਜੀਤ ਸਿੰਘ ਨੀਲੋਂ (ਸੌਂ ਜਾ ਬੱਬੂਆ, ਮਾਣੋਂ ਬਿੱਲੀ ਆਈ ਆ) ਨਾਲ ਰੂਬਰੂ ਰੱਖਿਆ ਗਿਆ ਹੈ।
ਪੰਜਾਬੀ ਸਾਹਿਤ ਸਭਾ ਦੇ ਚੇਅਰਮੈਨ ਕਹਾਣੀਕਾਰ ਸੁਖਜੀਤ ਅਤੇ ਪ੍ਰੈਸ ਸਕੱਤਰ ਇੰਦਰਜੀਤ ਸਿੰਘ ਕੰਗ ਨੇ ਦੱਸਿਆ ਕਿ ਰੂਬਰੂ ਦੌਰਾਨ ਕਮਲਜੀਤ ਨੀਲੋਂ ਆਪਣੇ ਪਰਿਵਾਰਕ, ਸਾਹਿਤਕ ਅਤੇ ਲੇਖਣੀ ਬਾਰੇ ਅਤੇ ਉਨ੍ਹਾਂ ਵਲੋਂ ਵੱਖ-ਵੱਖ ਸੰਸਥਾਵਾਂ ਤੋਂ ਪ੍ਰਾਪਤ ਕੀਤੇ ਪੁਰਸਕਾਰਾਂ ਸਬੰਧੀ ਚਾਨਣਾ ਪਾਉਣਗੇ ਅਤੇ ਆਪਣੀਆਂ ਰਚਿਤ ਰਚਨਾਵਾਂ ਅਤੇ ਗੀਤਾਂ ਨਾਲ ਸਰੋਤਿਆਂ ਨੂੰ ਨਿਹਾਲ ਕਰਨਗੇ।
ਰੂਬਰੂ ਉਪਰੰਤ ਇਕੱਤਰਤਾ ਦੌਰਾਨ ਹਾਜ਼ਰ ਸਾਹਿਤਕਾਰ ਆਪਣੀਆਂ ਰਚਨਾਵਾਂ ਪੜ੍ਹਨਗੇ, ਜਿਨ੍ਹਾਂ ‘ਤੇ ਵੱਖ-ਵੱਖ ਬੁੱਧੀਜੀਵੀ ਵਿਚਾਰ ਚਰਚਾ ਕਰਨਗੇ।
Check Also
ਖਾਲਸਾ ਕਾਲਜ ਵਿਖੇ ਵਾਤਾਵਰਣ ਸੰਭਾਲ ਅਤੇ ਸਥਿਰਤਾ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ਫਲੋਰਾ ਐਂਡ ਫੌਨਾ ਸੋਸਾਇਟੀ ਵੱਲੋਂ …