
ਬਟਾਲਾ, 7 ਨਵੰਬਰ (ਨਰਿੰਦਰ ਬਰਨਾਲ) – ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗਾਂ ਦੀ ਭਲਾਈ ਨੂੰ ਰਾਜ ਸਰਕਾਰ ਪਰਮ ਅਗੇਤ ਦਿੰਦੀ ਹੈ ਅਤੇ ਸੂਬਾ ਸਰਕਾਰ ਵੱਲੋਂ ਇਨ੍ਹਾਂ ਵਰਗਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਤਹਿਤ ਇਸ ਸਾਲ 819 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਮੁੱਖ ਸੰਸਦੀ ਸਕੱਤਰ ਸ੍ਰੀ ਦੇਸਰਾਜ ਸਿੰਘ ਧੁੱਗਾ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ 278 ਕਰੋੜ ਰੁਪਏ ਘੱਟ ਗਿਣਤੀ ਵਰਗਾਂ ਲਈ ਬਹੁ-ਖੇਤਰੀ ਵਿਕਾਸ ਪ੍ਰੋਗਰਾਮ, ਜਿਸ ਵਿਚ ਘੱਟ ਗਿਣਤੀ ਵਿਦਿਆਰਥੀਆਂ ਦੇ ਵਜ਼ੀਫੇ ਅਤੇ ਘੱਟ ਗਿਣਤੀ ਕੇਂਦਰਿਤ ਬਲਾਕਾਂ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਸ਼ਾਮਲ ਹੈ ਉੱਪਰ ਖਰਚੇ ਜਾ ਰਹੇ ਹਨ, ਜਦਕਿ 255 ਕਰੋੜ ਰੁਪਏ ਅਨੁਸੂਚਿਤ ਜਾਤੀਆਂ ਦੇ ਵਿਕਾਸ ਲਈ, ਜਿਸ ਵਿਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਵਜ਼ੀਫੇ ਵੀ ਸ਼ਾਮਲ ਹਨ ਲਈ ਖਰਚੇ ਜਾ ਰਹੇ ਹਨ।
ਮੁੱਖ ਸੰਸਦੀ ਸਕੱਤਰ ਸ੍ਰੀ ਧੁੱਗਾ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 75.40 ਕਰੋੜ ਰੁਪਏ ਪਛੜੀਆਂ ਸ਼੍ਰੇਣੀਆਂ ਦੇ ਵਿਕਾਸ ਲਈ ਅਤੇ 90 ਕਰੋੜ ਰੁਪਏ ਵਿਆਹ ਸਮੇਂ ਐਸ.ਸੀ./ਬੀ.ਸੀ/ਈਸਾਈ ਲੜਕੀਆਂ ਨੂੰ ਪ੍ਰਤੀ ਲਾਭਪਾਤਰੀ 15000/-ਰੁਪਏ ਸ਼ਗਨ ਦੇਣ ਲਈ ਰਾਖਵੇਂ ਰੱਖੇ ਗਏ ਹਨ। ਇਸ ਤੋਂ ਇਲਾਵਾ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਪਿੰਡਾਂ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ 50 ਕਰੋੜ ਰੁਪਏ ਖਰਚੇ ਜਾ ਰਹੇ ਹਨ। ਸ੍ਰੀ ਧੁੱਗਾ ਨੇ ਕਿਹਾ ਕਿ ਰਾਜ ਸਰਕਾਰ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗਾਂ ਦੀ ਭਲਾਈ ਪੂਰੀ ਤਰਾਂ ਵੱਚਨਬੱਧ ਹੈ ਅਤੇ ਸਰਕਾਰ ਵੱਲੋਂ ਇਨ੍ਹਾਂ ਵਰਗਾਂ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ‘ਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
Check Also
ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ
ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …
Punjab Post Daily Online Newspaper & Print Media