ਨਵਾਂਸ਼ਹਿਰ, 15 ਜੁਲਾਈ (ਪੰਜਾਬ ਪੋੋਸਟ ਬਿਊਰੋ) – ਕੌਮੀ ਲੋਕ ਅਦਾਲਤ ਅਤੇ ਇਸ ਦੇ ਲਾਭਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-
ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀ ਦੇਖ-ਰੇਖ ਹੇਠ ਤਿਆਰ ਕੀਤੇ ਗਏ ਗੀਤ ‘ਚੱਲ ਲੋਕ ਅਦਾਲਤ ਚੱਲੀਏ’ ਦੀ ਸਮੁੱਚੀ ਟੀਮ ਨੂੰ ਅੱਜ ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਅਤੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਵੱਲੋਂ ਪ੍ਰਸੰਸਾ ਪੱਤਰ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਗੀਤ ਵਿਚ ਐਸ.ਐਨ ਕਾਲਜ ਬੰਗਾ ਦੇ ਕਲਾਕਾਰ ਵਿਦਿਆਰਥੀਆਂ ਤੇ ਵਿਦਿਆਰਥਣਾਂ, ਭੰਗੜਾ ਟੀਮ ਦੇ ਮੈਂਬਰਾਂ ਅਤੇ ਸੰਗੀਤਕਾਰ ਮੁਕੇਸ਼ ਕੁਮਾਰ ਐਮ.ਕੇ.ਵੀ ਬੀਟ ਨੇ ਆਪਣੀ ਕਲਾ ਦੇ ਜੌਹਰ ਦਿਖਾਏ ਹਨ।
ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਕਿਹਾ ਕਿ ਇਸ ਗੀਤ ਵਿੱਚ ਲੋਕ ਅਦਾਲਤ ਵਿੱਚ ਕੇਸ ਲਗਾਉਣ ਦੇ ਤਰੀਕੇ ਅਤੇ ਇਸ ਦੇ ਲਾਭਾਂ ਨੂੰ ਬਹੁਤ ਹੀ ਸੁਚੱਜੇ ਢੰਗ ਨਾਲ ਦਰਸਾਇਆ ਗਿਆ ਹੈ।ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੌਤੇ ਜਾਂ ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫ਼ੈਸਲਾ ਕਰਵਾਉਣਾ ਹੈ ਤਾਂ ਜੋ ਸਬੰਧਤ ਧਿਰਾਂ ਦਾ ਧਨ ਅਤੇ ਸਮਾਂ ਬਚਾਉਣ ਦੇ ਨਾਲ-ਨਾਲ ਉਨ੍ਹਾਂ ਦੀ ਆਪਸੀ ਦੁਸ਼ਮਣੀ ਵੀ ਘਟਾਈ ਜਾ ਸਕੇ।ਉਨ੍ਹਾਂ ਦੱਸਿਆ ਕਿ ਗੰਭੀਰ ਕਿਸਮ ਦੇ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾ ਦੇ ਕੇਸ, ਜੋ ਵੱਖ-ਵੱਖ ਅਦਾਲਤਾਂ ਵਿਚ ਲੰਬਿਤ ਪਏ ਹੋਣ, ਲੋਕ ਅਦਾਲਤਾਂ ਵਿਚ ਫ਼ੈਸਲੇ ਲਈ ਸ਼ਾਮਿਲ ਕੀਤੇ ਜਾਂਦੇ ਹਨ।ਜੋ ਝਗੜਾ ਅਦਾਲਤ ਵਿੱਚ ਨਾ ਚੱਲਦਾ ਹੋਵੇ, ਪ੍ਰੰਤੂ ਮੁਕੱਦਮੇਬਾਜ਼ੀ ਤੋਂ ਪਹਿਲਾਂ ਦੇ ਪੜਾਅ (ਪ੍ਰੀ-ਲਿਟੀਗੇਸ਼ਨ) ’ਤੇ ਹੋਵੇ, ਉਹ ਮਾਮਲਾ ਵੀ ਲੋਕ ਅਦਾਲਤ ਵਿੱਚ ਦਰਖ਼ਾਸਤ ਦੇ ਕੇ ਰਾਜ਼ੀਨਾਮੇ ਲਈ ਲਿਆਂਦਾ ਜਾ ਸਕਦਾ ਹੈ।
ਇਸ ਮੌਕੇ ਐਸ.ਐਨ ਕਾਲਜ ਬੰਗਾ ਦੇ ਪ੍ਰਿੰਸੀਪਲ ਡਾ. ਤਰਸੇਮ ਸਿੰਘ, ਪ੍ਰੋ. ਗੁਰਮੀਤ ਸਿੰਘ, ਸੰਗੀਤਕਾਰ ਮੁਕੇਸ਼ ਕੁਮਾਰ (ਐਮ.ਕੇ.ਵੀ ਬੀਟ), ਭੰਗੜਾ ਕੋਚ ਪਵਨ ਕੁਮਾਰ ਤੋਂ ਇਲਾਵਾ ਗੀਤ ਦੇ ਕਲਾਕਾਰ ਅਤੇ ਸਹਿਯੋਗ ਮੌਜ਼ੂਦ ਸੀ।
Check Also
ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …
Punjab Post Daily Online Newspaper & Print Media