ਪਠਾਨਕੋਟ, 16 ਜੁਲਾਈ (ਪੰਜਾਬ ਪੋਸਟ ਬਿਊਰੋ) – 15 ਜੁਲਾਈ 2021 ਨੂੰ ਪੂਰੇ ਦੇਸ਼ ਵਿਚ 6ਵਾਂ ਵਰਲਡ ਯੂਥ ਸਕਿਲ ਡੇਅ ਮਨਾਇਆ ਗਿਆ।ਜਿਸ ਦੌਰਾਨ ਪੰਜਾਬ
ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਅਤੇ ਕਰੋਨਾ ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲਾ ਪਠਾਨਕੋਟ ਦੇ ਚੱਲ ਰਹੇ ਵੱਖ-ਵੱਖ ਸਕਿੱਲ ਡਿਵੈਲਪਮੈਂਟ ਸੈਂਟਰਾਂ ‘ਚ ਬੱਚਿਆਂ ਦੇ ਰੰਗੋਲੀ ਮੁਕਾਬਲੇ ਕਰਵਾਏ ਗਏ ਅਤੇ ਜੇਤੂਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਵਧੀਕ ਡਿਪਟੀ ਕਮਿਸ਼ਨਰ ਵਿਕਾਸ ਲਖਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਸਕਿੱਲ ਕੋਰਸ ਨੋਜਵਾਨਾਂ ਦੀ ਜ਼ਿੰਦਗੀ ‘ਚ ਬਹੁਤ ਤੇਜ਼ੀ ਨਾਲ ਬਦਲਾਅ ਲਿਆ ਰਹੇ ਹਨ ਅਤੇ ਉਨਾਂ ਨੂੰ ਆਪਣੇ ਪੈਰਾਂ ਤੇ ਖੜੇ ਹੋਣ ਦਾ ਬਹੁਤ ਵਧੀਆ ਮੌਕਾ ਪ੍ਰਦਾਨ ਕਰ ਰਹੇ ਹਨ।ਉਹਨਾ ਕਿਹਾ ਕਿ ਜਿਲ੍ਹੇ ਦੇ ਨੋਜਵਾਨਾਂ ਨੂੰ ਇਸ ਸਕੀਮ ਦਾ ਲਾਭ ਲੈਣ ਲਈ ਅੱਗੇ ਆਉਣਾ ਚਾਹੀਦਾ ਹੈ।
ਇਸ ਮੌਕੇ ਪਰਸੋਤਮ ਸਿੰਘ ਜਿਲ੍ਹਾ ਰੋਜਗਾਰ ਅਫਸਰ, ਪਰਦੀਪ ਬੈਂਸ ਮੈਨੇਜਰ ਸਕਿੱਲ ਡਿਵੈਲਪਮੈਂਟ, ਆਂਚਲ ਸ਼ਰਮਾ, ਮੈਨੇਜਰ (ਰੋਜਗਾਰ ਅਤੇ ਸਿਖਲਾਈ), ਰਾਕੇਸ਼ ਕੁਮਾਰ ਪਲੇਸਮੈਂਟ ਅਫਸਰ ਆਦਿ ਹਾਜ਼ਰ ਸਨ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media