ਨਵਾਂਸ਼ਹਿਰ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਡਾ.
ਸ਼ੇਨਾ ਅਗਰਵਾਲ ਦੀਆਂ ਹਦਾਇਤਾਂ ’ਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 047-ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਦੀ ਅਗਵਾਈ ਹੇਠ ਸਰਕਾਰੀ ਕਾਲਜ ਜਾਡਲਾ ਨੇੜ੍ਹੇ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ।047-ਨਵਾਂਸ਼ਹਿਰ ਦੇ ਸਵੀਪ ਨੋਡਲ ਅਫ਼ਸਰ ਸੁਰਜੀਤ ਸਿੰਘ ਮਝੂਰ ਨੇ ਵਿਦਿਆਰਥੀਆਂ, ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਆਨਲਾਈਨ ਵਿਧੀ, ਖੁਦ ਜਾਂ ਬੀ.ਐਲ.ਓ ਰਾਹੀਂ ਵੋਟਾਂ ਬਣਵਾਉਣ, ਵੋਟ ਕੈਂਸਲ ਕਰਵਾਉਣ ਜਾਂ ਸੋਧ ਕਰਵਾਉਣ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਦਾਨ ਕੀਤੀ।ਉਨ੍ਹਾਂ ਕਿਹਾ ਕਿ 1 ਜਨਵਰੀ 2021 ਨੂੰ ਜਿਸ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ, ਉਹ ਤੁਰੰਤ ਆਪ ਜਾਂ ਬੀ.ਐਲ.ਓ ਕੋਲੋਂ ਆਪਣੀ ਵੋਟ ਜ਼ਰੂਰ ਬਣਵਾਵੇ।ਉਨ੍ਹਾਂ ਕਿਹਾ ਕਿ ਸਾਡੀ ਇਕ-ਇਕ ਵੋਟ ਬੇਹੱਦ ਕੀਮਤੀ ਹੈ।ਸਹਾਹਿਕ ਨੋਡਲ ਅਫ਼ਸਰ ਮਹਿੰਦਰ ਸਿੰਘ ਨੇ ਵੀ ਆਪਣੇ ਵਿਚਾਰ ਰੱਖੇ।
ਇਸ ਮੌਕੇ ਕਾਲਜ ਸਟਾਫ ਪ੍ਰੋ. ਸੋਨੀਆ, ਨੇਹਾ ਰਾਣੀ, ਪਰਮਜੀਤ ਕੌਰ, ਹਰਜੀਤ ਕੌਰ, ਹਰਿੰਦਜੀਤ ਸਿੰਘ, ਜਸਵਿੰਦਰ ਰੱਲ ਆਦਿ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media