Thursday, February 26, 2026

ਨੈਸ਼ਨਲ ਹਾਈਵੇਅ ‘ਚ ਆਈਆਂ ਜਾਇਦਾਦਾਂ ਦੇ ਮੁਆਵਜ਼ੇ ਦਾ ਮਸਲਾ ਜਲਦ ਹੱਲ ਹੋਣ ਦੀ ਬੱਝੀ ਆਸ -ਚੇਅਰਮੈਨ ਸੂਦ

ਮਾਲ ਵਿਭਾਗ ਨੇ ਅਧਿਕਾਰੀਆਂ ਨੂੰ ਲੋੜੀਂਦੀ ਯੋਗ ਕਾਰਵਾਈ ਲਈ ਲਿਖਿਆ ਪੱਤਰ

ਨਵਾਂਸ਼ਹਿਰ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੰਗਾ ਤਹਿਸੀਲ ਵਿੱਚ ਪੈਂਦੇ ਪਿੰਡ ਮਜਾਰੀ ਅਤੇ ਢਾਹਾਂ ਦੇ ਵਸਨੀਕਾਂ ਦੀਆਂ ਨੈਸ਼ਨਲ ਹਾਈਵੇਅ ਵਿਚ ਆਈਆਂ ਜਾਇਦਾਦਾਂ ਦੇ ਮੁਆਵਜ਼ੇ ਦਾ ਮਸਲਾ ਜਲਦ ਹੱਲ ਹੋਣ ਦੀ ਆਸ ਬੱਝੀ ਹੈ।ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਸਬੰਧੀ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖਿਆ ਗਿਆ ਸੀ, ਜਿਸ ਦਾ     ਮੁੱਖ ਮੰਤਰੀ ਦਫ਼ਤਰ ਨੇ ਨੋਟਿਸ ਲੈਂਦਿਆਂ ਮਾਲ, ਪੁਨਰਵਾਸ ਅਤੇ ਡਿਜ਼ਾਸਟਰ ਮੈਨੇਜਮੈਂਟ ਵਿਭਾਗ ਨੂੰ ਇਸ ਦੇ ਹੱਲ ਲਈ ਲਿਖਿਆ ਗਿਆ ਸੀ।
                     ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਵੱਲੋਂ ਹੁਣ ਇਸ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਯਮਾਂ ਅਤੇ ਹਦਾਇਤਾਂ ਮੁਤਾਬਿਕ ਲੋੜੀਂਦੀ ਯੋਗ ਕਾਰਵਾਈ ਲਈ ਪੱਤਰ ਲਿਖਿਆ ਗਿਆ ਹੈ, ਜਿਸ ਨਾਲ ਇਸ ਮਸਲੇ ਦਾ ਜਲਦ ਹੱਲ ਹੋਣ ਦੀ ਉਮੀਦ ਬੱਝੀ ਹੈ।ਉਨ੍ਹਾਂ ਵੱਲੋਂ ਪਿੰਡ ਮਜ਼ਾਰੀ ਅਤੇ ਢਾਹਾਂ ਤਹਿਸੀਲ ਬੰਗਾ ਵਿਖੇ ਰਾਸ਼ਟਰੀ ਰਾਜ ਮਾਰਗ 344-ਏ ਫੋਰ ਲੇਨ ਕਰਨ ਸਮੇਂ ਐਕਵਾਇਰ ਕੀਤੀਆਂ ਜਾਇਦਾਦਾਂ ਦੇ ਮੁਆਵਜ਼ੇ ਦਾ ਮੁੱਦਾ ਮੁੱਖ ਮੰਤਰੀ ਕੋਲ ਉਠਾਇਆ ਗਿਆ ਸੀ।ਇਨ੍ਹਾਂ ਜਾਇਦਾਦ ਮਾਲਕਾਂ ਦੀਆਂ ਦੁਕਾਨਾਂ, ਪੈਟਰੋਲ ਪੰਪ, ਮਕਾਨ ਆਦਿ ਇਕੋ ਖਸਰੇ ਵਿੱਚ ਪੈਂਦੀਆਂ ਹੋਣ ਕਾਰਨ ਉਨ੍ਹਾਂ ਨੂੰ ਮੁਆਵਜ਼ਾ ਦੇਣ ਵਿਚ ਦਿੱਕਤ ਪੇਸ਼ ਆ ਰਹੀ ਹੈ।ਇਨ੍ਹਾਂ ਨੂੰ ਸਟਰੱਕਚਰਾਂ ਦੇ ਮਲਬੇ ਦਾ ਮੁਆਵਜ਼ਾ ਤਾਂ ਦੇ ਦਿੱਤਾ ਗਿਆ ਹੈ, ਪ੍ਰੰਤੂ ਜਿਸ ਜਗ੍ਹਾ ‘ਤੇ ਮਕਾਨ ਆਦਿ ਦੇ ਮਲਬੇ ਦੀ ਕੰਪਨਸੇਸ਼ਨ ਦਿੱਤੀ ਗਈ ਸੀ।ਉਸ ਐਕਵਾਇਰ ਕੀਤੀ ਜ਼ਮੀਨ ਦਾ ਮੁਆਵਜ਼ਾ ਨਹੀਂ ਦਿੱਤਾ ਗਿਆ।ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਬੰਗਾ ਸ਼ਹਿਰ ਵਿਚ ਨੈਸ਼ਨਲ ਹਾਈਵੇਅ ਵਿਚ ਆਈਆਂ ਜਾਇਦਾਦਾਂ ਦੇ ਮੁਆਵਜ਼ੇ ਦਾ ਮੁੱਦਾ ਵੀ ਉਨ੍ਹਾਂ ਵੱਲੋਂ ਮੁੱਖ ਮੰਤਰੀ ਕੋਲ ਉਠਾਇਆ ਗਿਆ ਹੈ ਅਤੇ ਉਸ ਸਬੰਧੀ ਵੀ ਜਲਦ ਕਾਰਵਾਈ ਹੋਣ ਦੀ ਉਮੀਦ ਹੈ।

Check Also

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …