ਕਪੂਰਥਲਾ 16 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਅੱਜ ਨਿਊ ਜੁਡੀਸ਼ੀਅਲ
ਕੋਰਟ ਕੰਪਲੈਕਸ ਵਿਖੇ ਸ਼੍ਰੀ ਅਮਰਿੰਦਰ ਸਿੰਘ ਗਰੇਵਾਲ ਜਿਲ੍ਹਾ ਅਤੇ ਸੈਸ਼ਨ ਜੱਜ ਕਪੂਰਥਲਾ ਦੀ ਪ੍ਰਧਾਨਗੀ ਹੇਠ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ।
ਇਸ ਕੈਂਪ ਦੌਰਾਨ ਸ਼੍ਰੀਮਤੀ ਰਾਜਵਿੰਦਰ ਕੌਰ ਐਡੀਸ਼ਨਲ ਜਿਲ੍ਹਾ ਅਤੇ ਸੈਸ਼ਨ ਜੱਜ ਕਪੂਰਥਲਾ, ਸ਼੍ਰੀ ਰਮਨ ਕੁਮਾਰ ਐਡੀਸ਼ਨਲ ਜਿਲ੍ਹਾ ਅਤੇ ਸੈਸ਼ਨ ਜੱਜ ਕਪੂਰਥਲਾ, ਸ਼੍ਰੀ ਜ਼ਸਵੀਰ ਸਿੰਘ ਚੀਫ ਜੁਡੀਸ਼ੀਅਲ ਮੈਜਿਸਟਰੇਟ ਕਪੂਰਥਲਾ ਅਤੇ ਸ੍ਰੀ ਮਹੇਸ਼ ਕੁਮਾਰ ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵੱਲੋਂ ਟੀਕਾਕਰਣ ਕੈਂਪ ਦਾ ਨਿਰੀਖਣ ਕੀਤਾ ਗਿਆ ਅਤੇ ਟੀਕਾ ਲਗਵਾਉਣ ਵਾਲੇ ਕਰਮਚਾਰੀਆਂ ਦੀ ਹੌਸਲਾ ਅਫ਼ਜਾਈ ਕੀਤੀ ਗਈ ਤੇ ਹੋਰਨਾ ਲੋਕਾਂ ਨੂੰ ਵੀ ਕੋਵਿਡ ਵੈਕਸੀਨ ਦਾ ਟੀਕਾ ਲਗਵਾਉਣ ਸੰਬੰਧੀ ਪ੍ਰੇਰਿਤ ਕੀਤਾ ਗਿਆ।
ਇਸ ਕੈਂਪ ਦੌਰਾਨ ਲਗਭਗ 50 ਜੁਡੀਸ਼ੀਅਲ ਅਧਿਕਾਰੀਆਂ/ਕਰਮਚਾਰੀਆਂ ਵਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਕੋਵਿਡ ਵੈਕਸੀਨ ਦੀ ਦੂਜੀ ਖ਼ੁਰਾਕ ਦਾ ਟੀਕਾ ਲਗਵਾਇਆ ਗਿਆ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media