ਕਪੂਰਥਲਾ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਕਪੂਰਥਲਾ ਵਲੋਂ ਪੰਜਾਬ ਪੁਲਿਸ ਵਿੱਚ ਸਬ ਇੰਸਪੈਕਟਰਾਂ ਦੀ ਭਰਤੀ
ਲਈ ਮੁਫ਼ਤ ਕੋਚਿੰਗ 26 ਜੁਲਾਈ 2021 ਨੂੰ ਸ਼ੁਰੂ ਕੀਤੀ ਜਾ ਰਹੀ ਹੈ।ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਗਵਰਨਿੰਗ ਕਾਊਂਸਿਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਨੇ ਦੱਸਿਆ ਕਿ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰਾਂ ਨੂੰ ਮੁਫ਼ਤ ਕੋਚਿੰਗ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸੀ-ਪਾਈਟ ਕੈਂਪ ਥੇਹ ਕਾਂਜਲਾ ਕਪੂਰਥਲਾ ਦੇ ਸਹਿਯੋਗ ਨਾਲ ਦਿੱਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਦੇ ਕੈਰੀਅਰ ਕਾਊਂਸਲਰ ਗੌਰਵ ਕੁਮਾਰ ਮੋਬਾਇਲ ਨੰਬਰ 96469-06412 ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਪੁਲਿਸ ਵਿਭਾਗ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਫ਼ਤ ਟਰੇਨਿੰਗ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਵਿਭਾਗ ਵਿੱਚ ਸਬ ਇੰਸਪੈਕਟਰਾਂ ਅਤੇ ਇੰਟੇਲੀਜੇਂਸ ਅਫ਼ਸਰਾਂ ਦੀ ਭਰਤੀ ਲਈ 560 ਅਸਾਮੀਅ ਦੀ ਨੋਟੀਫੀਕੇਸ਼ਨ ਕੀਤੀ ਗਈ ਹੈ।ਇਸ ਭਰਤੀ ਸਬੰਧੀ ਆਨਲਾਈਨ ਫਾਰਮ ਭਰਨ ਦੀ ਆਖਰੀ ਮਿਤੀ 27.07.2021 ਹੈ ਅਤੇ ਵਿਦਿਅਕ ਯੋਗਤਾ ਘੱਟੋ-ਘੱਟ ਗਰੈਜੂਏਸ਼ਨ ਅਤੇ ਉਮਰ ਸੀਮਾ 18 ਤੋਂ 28 ਸਾਲ ਹੈ।
Check Also
ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ਼ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ …
Punjab Post Daily Online Newspaper & Print Media