ਨਵਾਂਸਹਿਰ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋ ਕਰੋਨਾ
ਮਾਹਾਂਮਾਰੀ ਸਬੰਧੀ ਦਿੱਤੀਆ ਗਈਆ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਪੁਲਿਸ ਵੱਲੋ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ‘ਤੇ ਘੁੰਮਣ ਵਾਲੇ 689 ਵਿਅਕਤੀਆਂ ਦੇ ਕਰੋਨਾ ਟੈਸਟ ਕਰਵਾਏ ਗਏ। ਬਿਨਾਂ ਮਾਸਕ ਘੁੰਮ ਰਹੇ 24 ਵਿਅਕਤੀਆਂ ਦੇ ਚਲਾਨ ਕੱਟੇ ਗਏ।
ਉਹਨਾਂ ਵੱਲੋਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕੋਵਿਡ-19 ਦੇ ਨਿਯਮਾਂ ਪ੍ਰਤੀ ਲਾਪ੍ਰਵਾਹੀ ਨਾ ਦਿਖਾਉਣ ਅਤੇ ਇਸ ਘਾਤਕ ਬਿਮਾਰੀ ਨੂੰ ਹਲਕੇ ਵਿੱਚ ਨਾ ਲੈਣ।ਜਿਲ੍ਹਾ ਪੁਲਿਸ ਵੱਲੋ ਸਾਂਝ ਕੇਂਦਰ ਦੀ ਮੀਡੀਆ ਵੈਨ ਇੰਚਾਰਜ ਹੁਸਨ ਲਾਲ ਅਤੇ ਥਾਣਿਆਂ ਦੇ ਮੁੱਖ ਅਫਸਰ ਵੱਲੋ ਵੀ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਉਹਨਾਂ ਨੇ ਇਹ ਵੀ ਕਿਹਾ ਕਿ ਹਰ ਸਮਂੇ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਪ੍ਰਤੀ ਸਰਕਾਰ, ਜਿਲ੍ਹਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਵੱਲੋ ਜਾਰੀ ਦਿਸ਼ਾ ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media