ਨਵਾਂਸਹਿਰ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਹੁਨਰ ਵਿਕਾਸ ਕੇਂਦਰਾਂ ਵਿਚ ਵਿਸ਼ਵ ਯੂਥ ਹੁਨਰ ਦਿਵਸ ਮਨਾਇਆ ਗਿਆ।ਇਸ ਦੌਰਾਨ ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਜ਼ਿਲ੍ਹਾ ਪੱਧਰੀ ਟੀਮ ਅਤੇ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਵਿਸ਼ੇਸ਼ ਤੌਰ ’ਤੇ ਮੌਜ਼ੂਦ ਰਹੇ।ਹੁਨਰ ਵਿਕਾਸ ਕੇਂਦਰਾਂ ਵਿਚ ਸਿਖਲਾਈ ਪ੍ਰਾਪਤ ਕਰ ਰਹੇ ਨੌਜਵਾਨਾਂ ਦੇ ਹੁਨਰ ਮੁਕਾਬਲੇ ਕਰਵਾਏ ਗਏ।ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਸਿਖਲਾਈ ਪ੍ਰਾਪਤ ਕਰ ਚੁੱਕੇ ਨੌਜਵਾਨਾਂ ਨੂੰ ਸਰਟੀਫਿਕੇਟ ਵੀ ਤਕਸੀਮ ਕੀਤੇ ਗਏ।ਅਧਿਕਾਰੀਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਰੋਜ਼ਗਾਰ ਅਤੇ ਹੁਨਰ ਸਿਖਲਾਈ ਸਕੀਮਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ।
ਇਸ ਮੌਕੇ ਹੁਨਰ ਵਿਕਾਸ ਮਿਸ਼ਨ ਦੇ ਸ਼ੰਮੀ ਠਾਕੁਰ, ਰਾਜ ਕੁਮਾਰ, ਜਿਨੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …