Thursday, September 17, 2026

ਸਬ-ਇੰਸਪੈਕਟਰਾਂ ਦੀ ਭਰਤੀ ਲਈ 27 ਜੁਲਾਈ ਤੱਕ ਕੀਤਾ ਜਾਵੇ ਆਨਲਾਈਨ ਅਪਲਾਈ – ਸੰਜੀਵ ਕੁਮਾਰ

ਨਵਾਂਸਹਿਰ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਪੰਜਾਬ ਦੇ ਪੜ੍ਹੇ-ਲਿਖੇ ਬੇਰੋਜ਼ਗਾਰ ਨੌਜਵਾਨਾਂ ਲਈ ਪੰਜਾਬ ਪੁਲਿਸ ਵੱਲੋਂ 560 ਸਬ-ਇੰਸਪੈਕਟਰਾਂ ਦੀ ਭਰਤੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ।
                      ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਇਸ ਭਰਤੀ ਵਿਚ ਲੜਕੇ ਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ।ਉਨ੍ਹਾਂ ਦੱਸਿਆ ਕਿ ਭਰਤੀ ਵਿਚ ਭਾਗ ਲੈਣ ਲਈ ਪ੍ਰਾਰਥੀ ਦੀ ਯੋਗਤਾ ਘੱਟੋ-ਘੱਟ ਗ੍ਰੈਜੂਏਸ਼ਨ ਅਤੇ ਉਮਰ ਦੀ ਹੱਦ 18-28 ਸਾਲ ਤੱਕ ਹੋਣੀ ਚਾਹੀਦੀ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਯਮਾਂ ਮੁਤਾਬਿਕ ਉਮਰ ਹੱਦ ਵਿਚ ਛੋਟ ਹੋਵੇਗੀ।ਇਸ ਭਰਤੀ ਸਬੰਧੀ ਆਨਲਾਈਨ ਅਪਲਾਈ ਕਰਨ ਦੀ ਅੰਤਿਮ ਮਿਤੀ 27 ਜੁਲਾਈ 2021 ਹੈ ਅਤੇ ਉਮੀਦਵਾਰ ਪੰਜਾਬ ਪੁਲਿਸ ਦੀ ਵੈਬਸਾਈਟ ’ਤੇ ਅਪਲਾਈ ਕਰ ਸਕਦੇ ਹਨ।ਉਨ੍ਹਾਂ ਦੱਸਿਆ ਕਿ ਇਸ ਭਰਤੀ ਸਬੰਧੀ ਪੰਜਾਬ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਅਤੇ ਸੀ-ਪਾਈਟ ਟ੍ਰੇਨਿੰਗ ਸੈਂਟਰ ਰਾਹੋਂ ਵੱਲੋਂ ਪ੍ਰਾਰਥੀਆਂ ਨੂੰ ਫਿਜ਼ੀਕਲ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਤੋਂ ਟ੍ਰੇਨਿੰਗ ਲੈਣ ਦੇ ਚਾਹਵਾਨ ਪ੍ਰਾਰਥੀ ਗੌਰਵ ਧੀਰ ਨਾਲ 95921-77111 ‘ਤੇ ਸੰਪਰਕ ਕਰ ਸਕਦੇ ਹਨ।ਉਨ੍ਹਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਧ ਤੋਂ ਵੱਧ ਨੋਜਵਾਨਾਂ ਨੂੰ ਇਸ ਭਰਤੀ ਪ੍ਰਕਿਰਿਆ ਵਿੱਚ ਭਾਗ ਲੈਣ ਦੀ ਅਪੀਲ ਕੀਤੀ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …