Sunday, February 22, 2026

ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਤਮਗੇ

ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਜੇਤੂ ਖਿਡਾਰੀਆਂ ਨਾਲ ਖੜ੍ਹੇ ਵਿਖਾਈ ਦੇ ਰਹੇ।
ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਜੇਤੂ ਖਿਡਾਰੀਆਂ ਨਾਲ ਖੜ੍ਹੇ ਵਿਖਾਈ ਦੇ ਰਹੇ।

ਅੰਮ੍ਰਿਤਸਰ, 7 ਨਵੰਬਰ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਲੰਧਰ ਵਿਖੇ ਹੋਏ ਐਥਲੈਟਿਕਸ ਦੇ ਸੀ. ਬੀ. ਐੱਸ. ਈ. ਕਲਸਟਰ ਨਾਰਥ ਜ਼ੋਨ ਮੁਕਾਬਲਿਆਂ  ਵਿੱਚ ਚੰਗਾ ਪ੍ਰਦਰਸ਼ਨ ਕਰਦਿਆ ਤਮਗੇ ਜਿੱਤ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਸਕੂਲ ਦੇ ਵਿਦਿਆਰਥੀਆਂ ਨੇ ਇਸ ਪ੍ਰਤੀਯੋਗਤਾ ਵਿੱਚ 3 ਸੋਨੇ ਅਤੇ 1 ਚਾਂਦੀ ਦਾ ਤਮਗਾ ਜਿੱਤਿਆ।
ਸਕੂਲ ਦੇ ਵਿਦਿਆਰਥੀ ਦਿਲਬਰ ਖਾਨ ਨੇ 100 ਮੀਟਰ ਅਤੇ 200 ਮੀਟਰ ਦੌੜ ਵਿੱਚ 2 ਸੋਨੇ ਦੇ ਤਮਗੇ ਹਾਸਲ ਕੀਤੇ। ਜਗਪ੍ਰੀਤ ਸਿੰਘ ਨੇ 1500 ਮੀਟਰ ਦੌੜ ਵਿੱਚ 1 ਸੋਨੇ ਦਾ ਤਮਗਾ ਹਾਸਲ ਕੀਤਾ ਅਤੇ ਅਨਮੋਲਪ੍ਰੀਤ ਕੌਰ ਨੇ 800 ਮੀਟਰ ਦੌੜ ਵਿੱਚ ਚਾਂਦੀ ਦਾ ਤਮਗਾ ਪ੍ਰਾਪਤ ਕੀਤਾ। ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਇਨ੍ਹਾਂ ਖਿਡਾਰੀਆਂ ਨੂੰ ਵਧਾਈ ਕਿਹਾ ਕਿ ਸਕੂਲ ਦੇ ਚਾਰੇ ਵਿਦਿਆਰਥੀ ਗੁਜਰਾਤ ਵਿਖੇ ਹੋਣ ਜਾ ਰਹੀਆਂ ਰਾਸ਼ਟਰੀ ਐਥਲੈਟਿਕਸ ਖੇਡਾਂ ਵਾਸਤੇ ਚੁਣੇ ਗਏ ਹਨ।

Check Also

ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …

Leave a Reply