ਨਵਾਂਸਹਿਰ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਅੱਜ ਸਕੂਲ ਸਿੱਖਿਆ ਮੰਤਰੀ ਵਿਜੇ
ਇੰਦਰ ਸਿੰਗਲਾ ਵੱਲੋਂ ਵਰਚੂਅਲ ਢੰਗ ਰਾਹੀਂ ਅੱਜ ਸੁਬੇ ਦੇ 2527 ਨਵ-ਨਿਯੁੱਕਤ ਮਾਸਟਰ ਕਾਡਰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡਣ ਦੀ ਰਸਮੀ ਤੌਰ ’ਤੇ ਸ਼ੁਰੂਆਤ ਕੀਤੀ ਗਈ।
ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ 40 ਸਕੂਲਾਂ ਵਿਚ ਇਸ ਸਬੰਧੀ ਵਰਚੂਅਲ ਸਮਾਗਮ ਕਰਵਾਏ ਗਏ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ, ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਸਹਾਇਕ ਕਮਿਸ਼ਨਰ ਅਨਿਲ ਗੁਪਤਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਜਗਜੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਅਮਰੀਕ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਡਾ. ਸੁਰਿੰਦਰ ਪਾਲ ਅਗਨੀਹੋਤਰੀ, ਹੈਡਮਾਸਟਰ ਨਵੀਨ ਗੁਲਾਟੀ, ਵਿਨੈ ਕੁਮਾਰ, ਗੁਰਦਿਆਲ ਮਾਨ ਤੇ ਹੋਰਨਾਂ ਅਧਿਕਾਰੀਆਂ ਨੇ ਸ਼ਿਰਕਤ ਕੀਤੀ।ਜ਼ਿਲ੍ਹੇ ਦੇ 6 ਨਵ-ਨਿਯੁਕਤ ਮਾਸਟਰ ਕਾਡਰ ਅਧਿਆਪਕਾਂ ਨੂੰ ਨਿਯੁੱਕਤੀ ਪੱਤਰ ਵੰਡੇ ਗਏ।
ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ ਨੇ ਇਸ ਮੌਕੇ ਨਵ-ਨਿਯੁੱਕਤ ਅਧਿਆਪਕਾਂ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਉਨ੍ਹਾ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ।ਉਨ੍ਹਾਂ ਕਿਹਾ ਕਿ ਪੰਜਾਬ ਦੀ ਸਕੂਲ ਸਿੱਖਿਆ ਪ੍ਰਣਾਲੀ ਵੱਲੋਂ ਭਾਰਤ ਵਿਚ ਸਰਬੋਤਮ ਮੁਕਾਮ ਹਾਸਲ ਕਰਨਾ ਅਧਿਆਪਕਾਂ ਦੀ ਦਿਨ-ਰਾਤ ਕੀਤੀ ਮਿਹਨਤ ਦਾ ਨਤੀਜਾ ਹੈ।
ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਨੇ ਕਿਹਾ ਕਿ ਇੰਡੀਅਨ ਸਕੂਲ ਆਫ਼ ਬਿਜ਼ਨਸ ਮੁਹਾਲੀ ਵੱਲੋਂ ਤਿਆਰ ਨਿਵੇਕਲੇ ਸਿਖਲਾਈ ਮਾਡਿਊਲ ਰਾਹੀਂ ਹੁਣ ਸਰਕਾਰੀ ਸਕੂਲਾਂ ਦੇ ਅਧਿਆਪਕ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਯੋਗ ਹੋਣਗੇ, ਜਿਸ ਨਾਲ ਵਿਦਿਆਰਥੀਆਂ ਨੂੰ ਵੱਡਾ ਲਾਭ ਹੋਵੇਗਾ।
ਇਸ ਮੌਕੇ ਨਵ-ਨਿਯੁੱਕਤ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਆਪਣੀ ਡਿਊਟੀ ਪੂਰੀ ਮਿਹਨਤ ਤੇ ਲਗਨ ਨਾਲ ਨਿਭਾਉਣਗੇ।
Check Also
ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …
Punjab Post Daily Online Newspaper & Print Media