Sunday, September 20, 2026

ਜਥੇਦਾਰ ਤੇਜਾ ਸਿੰਘ ਸਮੁੰਦਰੀ ਦੀ ਯਾਦ ’ਚ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਗੁਰਦੁਆਰਾ ਸੁਧਾਰ ਲਹਿਰ ਦੇ ਸਿਰਕੱਢ ਆਗੂ ਜਥੇਦਾਰ ਤੇਜਾ ਸਿੰਘ ਸਮੁੰਦਰੀ ਦੀ ਬਰਸੀ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਮਾਗਮ ਆਯੋਜਿਤ ਕੀਤਾ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਕੀਤੇ ਗਏ ਇਸ ਸਮਾਗਮ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ ਅਤੇ ਭਾਈ ਕੁਲਦੀਪ ਸਿੰਘ ਦੇ ਜਥਿਆਂ ਨੇ ਇਲਾਹੀ ਗੁਰਬਾਣੀ ਦਾ ਕੀਰਤਨ ਸਰਵਣ ਕਰਵਾਇਆ।ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਲਿਆ।
ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੈਂਬਰ ਬੀਬੀ ਕਿਰਨਜੋਤ ਕੌਰ ਅਤੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਨੇ ਜਥੇਦਾਰ ਸਮੁੰਦਰੀ ਦੇ ਜੀਵਨ ਅਤੇ ਉਨ੍ਹਾਂ ਦੀ ਪੰਥਕ ਦੇਣ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਉਨਾਂ ਨੇ ਪੰਥਕ ਖੇਤਰ ਵਿਚ ਅਹਿਮ ਜ਼ਿੰਮੇਵਾਰੀਆਂ ਨਿਭਾਈਆਂ ਅਤੇ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਵਿਚ ਵੀ ਉਨ੍ਹਾਂ ਦਾ ਵੱਡਾ ਯੋਗਦਾਨ ਸੀ।
                   ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਕੌਮ ਨੂੰ ਵਰਤਮਾਨ ਚੁਣੌਤੀਆਂ ਦੇ ਮੁਕਾਬਲੇ ਲਈ ਨੌਜਵਾਨ ਪੀੜੀ ਨੂੰ ਸ. ਤੇਜਾ ਸਿੰਘ ਸਮੁੰਦਰੀ ਵਰਗੇ ਸਿੱਖਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਬੋਧਨ ਹੁੰਦਿਆਂ ਕਿਹਾ ਕਿ ਜਥੇਦਾਰ ਸਮੁੰਦਰੀ ਨੇ ਕੇਵਲ 44 ਕੁ ਸਾਲ ਦੀ ਉਮਰ ਵਿਚ ਪੰਥਕ ਖੇਤਰ ਵਿਚ ਵੱਡੇ ਕਾਰਜ਼ ਕੀਤੇ ਅਤੇ ਸਿਖਿਆ ਦੇ ਖੇਤਰ ਵਿਚ ਵੀ ਅਹਿਮ ਯੋਗਦਾਨ ਪਾਇਆ।ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਨੇ ਜਥੇਦਾਰ ਤੇਜਾ ਸਿੰਘ ਸਮੁੰਦਰੀ ਅਤੇ ਮਾਸਟਰ ਤਾਰਾ ਸਿੰਘ ਦੇ ਆਪਸੀ ਰਿਸ਼ਤਿਆਂ ਅਤੇ ਪੰਥਪ੍ਰਸਤੀ ਬਾਰੇ ਵਿਚਾਰ ਸਾਂਝੇ ਕੀਤੇ।ਸਮਾਗਮ ਸਮੇਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
                   ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਬਾਵਾ ਸਿੰਘ ਗੁਮਾਨਪੁਰਾ, ਮੰਗਵਿੰਦਰ ਸਿੰਘ ਖਾਪੜਖੇੜੀ, ਭਾਈ ਰਾਮ ਸਿੰਘ, ਗੁਰਮੀਤ ਸਿੰਘ ਬੂਹ, ਅਮਰਜੀਤ ਸਿੰਘ ਭਲਾਈਪੁਰ, ਅਮਰਜੀਤ ਸਿੰਘ ਬੰਡਾਲਾ, ਬੀਬੀ ਕਿਰਨਜੋਤ ਕੌਰ, ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸੁਲੱਖਣ ਸਿੰਘ ਭੰਗਾਲੀ, ਗੁਰਮੀਤ ਸਿੰਘ ਬੁੱਟਰ, ਹਰਜਿੰਦਰ ਸਿੰਘ ਕੈਰੋਂਵਾਲ, ਸੁਖਬੀਰ ਸਿੰਘ, ਨਿਰਵੈਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਮਲਕੀਤ ਸਿੰਘ ਬਹਿੜਵਾਲ, ਓਐਸਡੀ ਸਤਬੀਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਦਾ ਸਟਾਫ ਹਾਜ਼ਰ ਸੀ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …