Tuesday, July 21, 2026

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅੰਤਰਰਾਸ਼ਟਰੀ ਨਿਆਂ ਦਿਵਸ ਮੌਕੇ ਵੈਬੀਨਾਰ

ਨਵਾਂਸ਼ਹਿਰ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ-ਕਮ-ਜ਼ਿਲਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਅੱਜ ਅੰਤਰਰਾਸ਼ਟਰੀ ਨਿਆਂ ਦਿਵਸ ਮੌਕੇ ਵੈਬੀਨਾਰ ਕਰਵਾਇਆ ਗਿਆ।ਜਿਸ ਵਿਚ ਬਲਾਕ ਸੜੋਆ ਦੇ ਲੋਕਾਂ ਨੇ ਭਾਗ ਲਿਆ।ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ-ਕਮ-ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਮੈਡਮ ਹਰਪ੍ਰੀਤ ਕੌਰ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਹੱਕਾਂ ਲਈ ਜਾਗਰੂਕ ਰਹਿਣਾ ਚਾਹੀਦਾ ਹੈ।ਪੈਨਲ ਐਡਵੋਕੇਟ ਸਪਨਾ ਜੱਗੀ ਨੇ ਨਾਗਰਿਕਾਂ ਦੇ ਹਿੱਤਕਾਰੀ ਕਾਨੂੰਨ ਸਬੰਧੀ ਜਾਗਰੂਕ ਕੀਤਾ।ਉਨਾਂ ਦੱਸਿਆ ਕਿ ਜੇਕਰ ਕਿਸੇ ਨੂੰ ਵੀ ਕਾਨੂੰਨ ਸਬੰਧੀ ਜਾਣਕਾਰੀ ਚਾਹੀਦੀ ਹੈ ਤਾਂ ਉਹ ਦਫਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਦੇ ਦਫਤਰ ਆ ਸਕਦਾ ਹੈ ਜਾਂ ਦਫਤਰ ਦੇ ਫੋਨ ਨੰਬਰ 01823-223511 ਜਾਂ ਟੋਲ ਫਰੀ ਨੰਬਰ 1968 `ਤੇ ਫੋਨ ਕਰ ਸਕਦਾ ਹੈ।ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਆਫਿਸ ਕੋਆਰਡੀਨੇਟਰ ਰੋਹਿਤ ਕੁਮਾਰ ਨੇ ਸਾਰੇ ਲੋਕਾਂ ਦਾ ਇਸ ਵੈਬੀਨਾਰ ਵਿੱਚ ਭਾਗ ਲੈਣ ਲਈ ਧੰਨਵਾਦ ਕੀਤਾ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …