ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਪੰਜਾਬ ਅਤੇ ਨਾਮਵਰ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ।ਉਨਾਂ ਦੇ ਨਾਲ ਚਾਰ ਕਾਰਜਕਾਰੀ ਪ੍ਰਧਾਨ ਥਾਪੇ ਗਏ ਹਨ।ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਬਣਾਉਣ ਦਾ ਐਲਾਨ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਵਲੋਂ ਕੀਤਾ ਗਿਆ।ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਬਣਾਏ ਜਾਣ ‘ਤੇ ਸਿੱਧੂ ਖੇਮੇ ਵਿੱਚ ਖੁਸ਼ੀ ਪਾਈ ਜਾ ਰਹੀ ਹੈ।ਕਾਂਗਰਸ ਹਾਈ ਕਮਾਂਡ ਵਲੋਂ ਜੋ ਚਾਰ ਕਾਰਜਕਾਰੀ ਪ੍ਰਧਾਨ ਥਾਪੇ ਗਏ ਹਨ, ਉਨਾਂ ਵਿੱਚ ਪਵਨ ਗੋਇਲ, ਕੁਲਜੀਤ ਸਿੰਘ ਨਾਗਰਾ, ਸੰਗਤ ਸਿੰਘ ਗਿਲਜ਼ੀਆਂ ਅਤੇ ਸੁਖਵਿੰਦਰ ਸਿੰਘ ਡੈਣੀ ਸ਼ਾਮਲ ਹਨ।ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਬਣਾਉਣ ਦੇ ਫੈਸਲੇ `ਤੇ ਢੋਲ ਢਮੱਕਿਆਂ ਨਾਲ ਭੰਗੜੇ ਪਾ ਕੇ ਅਤੇ ਲੱਡੂ ਵੰਡ ਕੇ ਖੁਸ਼ੀਆਂ ਮਨਾਈਆਂ ਜਾ ਰਹੀਆਂ ਹਨ।
ਜਿਕਰਯੋਗ ਹੈ ਕਿ ਪੰਜਾਬ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦੇ ਸਿੱਧੂ ਦਰਮਿਆਨ ਜੋ ਖਿਚੋਤਾਣ ਪਾਈ ਜਾ ਰਹੀ ਸੀ ਉਸ ਨੂੰ ਵਿਰਾਮ ਲੱਗਣ ਦੀ ਸੰਭਾਵਨਾ ਹੈ।
Check Also
ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ
ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …