Saturday, March 7, 2026

ਸਾਂਝ ਕੇਂਦਰਾਂ ਰਾਹੀਂ ਬਿਹਤਰੀਨ ਸੇਵਾਵਾਂ ਮੁਹੱਈਆ ਕਰਾਉਣ ਲਈ ਪੁਲੀਸ ਵਚਨਬੱਧ – ਐਸ.ਪੀ ਸਿਕੰਦ

ਕੁੱਲ 893815 ਸੇਵਾਵਾਂ ਮੁਹੱਈਆ ਕਰਾਉਣ ਦੇ ਨਾਲ 2165 ਸੈਮੀਨਾਰ ਲਾਏ

ਸੰਗਰੂਰ, 18 ਜੁਲਾਈ (ਜਗਸੀਰ ਲੌਂਗੋਵਾਲ) – ਸੀਨੀਅਰ ਕਪਤਾਨ ਪੁਲਿਸ ਸੰਗਰੂਰ ਵਿਵੇਕਸ਼ੀਲ ਸੋਨੀ ਆਈ.ਪੀ.ਐਸ ਦੀ ਅਗਵਾਈ ਹੇਠ ਕਪਤਾਨ ਪੁਲਿਸ-ਕਮ-ਜ਼ਿਲ੍ਹਾ ਕਮਿਉਨਿਟੀ ਪੁਲਿਸ ਅਫਸਰ ਸੰਗਰੂਰ ਗੁਰਪ੍ਰੀਤ ਸਿੰਘ ਸਿਕੰਦ ਪੀ.ਪੀ.ਐਸ ਵਲੋਂ ਜ਼ਿਲ੍ਹਾ ਸਾਂਝ ਕੇਂਦਰ ਦੇ ਕਮੇਟੀ ਮੈਂਬਰਾਂ ਨਾਲ ਅੱਜ ਇੱਥੇ ਇਕ ਅਹਿਮ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਸਾਲ 2014 ਤੋਂ ਜੂਨ 2021 ਤੱਕ ਦੇ ਸਾਂਝ ਕੇਂਦਰਾਂ ਦੀਆਂ ਸੇਵਾਵਾਂ ਨੂੰ ਵਾਚਿਆ ਗਿਆ।
                         ਐਸ.ਪੀ ਗੁਰਪ੍ਰੀਤ ਸਿੰਘ ਸਿਕੰਦ ਨੇ ਕਿਹਾ ਕਿ ਪੁਲੀਸ ਸਾਂਝ ਕੇਂਦਰਾਂ ਰਾਹੀਂ ਬਿਹਤਰੀਨ ਸੇਵਾਵਾਂ ਮੁਹੱਈਆ ਕਰਾਉਣ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਸਾਂਝ ਕੇਂਦਰਾਂ ਦੁਆਰਾ ਕੁੱਲ 8,93,815 ਸੇਵਾਵਾਂ ਜਨਤਾ ਨੂੰ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।ਸਾਂਝ ਕੇਂਦਰਾਂ ਵਲੋਂ ਆਮ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸੇਵਾਵਾਂ ਉਪਲੱਬਧ ਕਰਾਉਣ ਦੇ ਨਾਲ-ਨਾਲ ਸਮਾਜਿਕ ਬੁਰਾਈਆਂ ਜਿਵੇਂ ਔਰਤਾਂ ਅਤੇ ਬੱਚਿਆਂ ਖ਼ਿਲਾਫ਼ ਹੋ ਰਹੇ ਸੋਸ਼ਣ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ਅਤੇ ਸਮਾਜ ਵਿੱਚ ਵਧ ਰਹੇ ਨਸ਼ਿਆਂ ਦੇ ਰੁਝਾਨ ਖਿਲਾਫ ਲੋਕਾਂ ਨੂੰ ਜਾਗਰੂਕ ਕਰਨ ਲਈ ਕੁੱਲ 2165 ਸੈਮੀਨਾਰ ਲਾਏ ਜਾ ਚੁੱਕੇ ਹਨ।ਇਸ ਤੋਂ ਇਲਾਵਾ ਸਾਂਝ ਕੇਂਦਰਾਂ ਵਲੋਂ ਵੱਖ-ਵੱਖ ਮਾਮਲਿਆਂ ਵਿੱਚ ਕੁੱਲ 579 ਸ਼ਿਕਾਇਤਾਂ ਦਾ ਨਿਪਟਾਰਾ ਕਰਵਾਇਆ ਗਿਆ ਹੈ।
                      ਇਸ ਮੀਟਿੰਗ ਵਿਚ ਸਮਾਜਿਕ ਬੁਰਾਈਆਂ ਦਾ ਟਾਕਰਾ ਕਰਨ, ਟ੍ਰੈਫਿਕ ਦੀ ਸਮੱਸਿਆ ਹੱਲ ਕਰਨ ਸਬੰਧੀ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਅਗਲੇਰੇ ਪ੍ਰੋਗਰਾਮ ਬਾਰੇ ਵਿਚਾਰ-ਵਟਾਂਦਰਾ ਵੀ ਕੀਤਾ ਗਿਆ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …