Wednesday, October 14, 2026

ਜਿਲ੍ਹਾ ਕੋਰੋਨਾ ਵਾਇਰਸ `ਤੇ ਜਿੱਤ ਹਾਸਲ ਕਰਨ ਦੇ ਨਜ਼ਦੀਕ – ਡਾ. ਜਸਦੇਵ ਸਿੰਘ

ਨਵਾਂਸ਼ਹਿਰ, 19 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਿਹਤ ਵਿਭਾਗ ਨੇ ਕੋਰੋਨਾ ਮਹਾਂਮਾਰੀ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਮੁਹਿੰਮ ਵਿੱਢੀ ਹੋਈ ਹੈ, ਜਿਸ ਨਾਲ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਹੁਣ ਆਪਣੇ ਆਖਰੀ ਸਾਹਾਂ `ਤੇ ਹੈ। ਹੁਣ ਜ਼ਿਲ੍ਹੇ ਵਿੱਚ ਕੇਵਲ 8 ਐਕਟਿਵ ਮਰੀਜ਼ ਰਹਿ ਗਏ ਹਨ ਜੋ ਕਿ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਦੇ ਮੁਕਾਬਲੇ ਕਾਫੀ ਘੱਟ ਹਨ।
                 ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ ਨੇ ਦੱਸਆ ਕਿ ਜਦੋਂ ਵੀ ਕੋਈ ਵਿਅਕਤੀ ਕੋਰੋਨਾ ਪਾਜ਼ੇਟਿਵ ਪਾਇਆ ਜਾਂਦਾ ਹੈ ਤਾਂ ਸਿਹਤ ਵਿਭਾਗ ਉਸ ਨੂੰ ਤੁਰੰਤ ਹੋਮ ਆਈਸੋਲੇਟ ਕਰ ਦਿੰਦਾ ਹੈ, ਜਿਸ ਨਾਲ ਕੋਰੋਨਾ ਵਾਇਰਸ ਦੀ ਚੇਨ ਟੁੱਟ ਰਹੀ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕੇਵਲ 8 ਐਕਟਿਵ ਕੇਸ ਰਹਿ ਗਏ ਹਨ, ਜਿਨ੍ਹਾਂ ਵਿਚੋਂ 5 ਕੋਵਿਡ ਪਾਜ਼ੇਟਿਵ ਵਿਅਕਤੀ ਆਪਣੇ ਘਰਾਂ ਵਿੱਚ ਹੋਮ ਆਈਸੋਲੇਟ ਹਨ, ਜਦੋਂਕਿ ਬਾਕੀ ਮਰੀਜ਼ ਜ਼ਿਲ੍ਹੇ ਅੰਦਰ ਜਾਂ ਜ਼ਿਲ੍ਹੇ ਤੋਂ ਬਾਹਰ ਕੋਵਿਡ ਕੇਅਰ ਲੈਵਲ-2 ਅਤੇ ਲੈਵਲ-3 ਹਸਪਤਾਲਾਂ ਵਿੱਚ ਦਾਖਲ ਹਨ।
                ਡਾ. ਸਿੰਘ ਨੇ ਦੱਸਿਆ ਕਿ ਕੋਰੋਨਾ ਪਾਜੇਟਿਵ ਵਿਅਕਤੀਆਂ ਨੂੰ ਹੋਮ ਆਈਸੋਲੇਟ ਕਰਕੇ ਮਿਸ਼ਨ ਫਤਹਿ ਕਿੱਟਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਕੋਰੋਨਾ ਫ਼ਤਿਹ ਕਿੱਟਾਂ ਘਰੇਲੂ ਇਕਾਂਤਵਾਸ ਵਾਲੇ ਮਰੀਜ਼ਾਂ ਦੀ ਬਿਹਤਰ ਦੇਖਭਾਲ ਲਈ ਬੇਹੱਦ ਲਾਹੇਵੰਦ ਹਨ ਜਿਨ੍ਹਾਂ ਵਿੱਚ ਪਲਸ ਆਕਸਾਈਮੀਟਰ, ਥਰਮਾਮੀਟਰ, ਸਟੀਮਰ ਅਤੇ ਹੋਰ ਜ਼ਰੂਰੀ ਦਵਾਈਆਂ ਸ਼ਾਮਲ ਹਨ।
              ਉਨਾਂ ਕਿਹਾ ਕਿ ਮਰੀਜ਼ ਦਾ ਆਈਸੋਲੇਸ਼ਨ ਵਾਲਾ ਕਮਰਾ ਵੱਖਰਾ ਹੋਣਾ ਚਾਹੀਦਾ ਹੈ ਅਤੇ ਇਸ ਕਮਰੇ ਨੂੰ ਇੱਕ ਫੀਸਦੀ ਸੋਡੀਅਮ ਹਾਈਪੋਕਲੋਰਾਈਡ ਨਾਲ ਸਾਫ ਕਰਨਾ ਚਾਹੀਦਾ ਹੈ ਅਤੇ ਮਰੀਜ਼ ਨੂੰ ਦੂਸਰੇ ਪਰਿਵਾਰਕ ਮੈਂਬਰਾਂ ਤੋਂ ਵੱਖ ਰਹਿਣਾ ਚਾਹੀਦਾ ਹੈ ਅਤੇ ਆਪਸੀ ਦੂਰੀ 6 ਫੁੱਟ ਦੀ ਬਣਾ ਕੇ ਰੱਖਣੀ ਚਾਹੀਦੀ ਹੈ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …