Wednesday, October 14, 2026

ਨਵਜੋਤ ਸਿੰਘ ਸਿੱਧੂ ਅੱਜ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਧਰਤੀ ’ਤੇ ਹੋਣਗੇ ਨਤਮਸਤਕ – ਵਿਧਾਇਕ ਅੰਗਦ ਸਿੰਘ

ਅਹਿਮ ਜਿੰਮੇਵਾਰੀ ਸੌਂਪਣ ’ਤੇ ਹਾਈਕਮਾਨ ਦਾ ਕੀਤਾ ਧੰਨਵਾਦ

ਨਵਾਂਸ਼ਹਿਰ, 19 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਕਾਂਗਰਸ ਦੇ ਨਵ-ਨਿਯੁੱਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ 20 ਜੁਲਾਈ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਜ਼ਿਲ੍ਹੇ ਸ਼ਹੀਦ ਭਗਤ ਸਿੰਘ ਨਗਰ ਪਹੁੰਚ ਰਹੇ ਹਨ।ਇਸ ਦੌਰਾਨ ਉਹ ਸਵੇਰੇ 9.30 ਵਜੇ ਸ਼ਹੀਦ-ਏ-ਆਜ਼ਮ ਦੇ ਜੱਦੀ ਪਿੰਡ ਖਟਕੜ੍ਹ ਕਲਾਂ ਵਿਖੇ ਨਤਮਸਤਕ ਹੋਣਗੇ।
                      ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਨੇ ਦੱਸਿਆ ਕਿ ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਨਾਲ ਪਾਰਟੀ ਆਗੂਆਂ, ਵਰਕਰਾਂ ਅਤੇ ਆਮ ਲੋਕਾਂ ਵਿਚ ਭਾਰੀ ਉਤਸ਼ਾਹ ਪੈਦਾ ਹੋਇਆ ਹੈ।ਸਿੱਧੂ ਨੂੰ ਇਹ ਅਹਿਮ ਜਿੰਮੇਵਾਰੀ ਸੌਂਪਣ ’ਤੇ ਕਾਂਗਰਸ ਹਾਈਕਮਾਨ ਦਾ ਧੰਨਵਾਦ ਕਰਦਿਆਂ ਵਿਧਾਇਕ ਅੰਗਦ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਸਿੱਧੂ ਆਪਣੀ ਸੂਝ-ਬੂਝ ਅਤੇ ਵਿਲੱਖਣ ਕਾਰਜਸ਼ੈਲੀ ਨਾਲ ਸਭਨਾਂ ਨੂੰ ਨਾਲ ਲੈ ਕੇ ਪਾਰਟੀ ਨੂੰ ਬੁਲੰਦੀਆਂ ’ਤੇ ਪਹੁੰਚਾਉਣਗੇ ਅਤੇ ਪੰਜਾਬ ਦੇ ਸਾਰੇ ਮਹੱਤਵਪੂਰਨ ਮੁੱਦਿਆਂ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨਗੇ।ਉਨ੍ਹਾਂ ਕਿਹਾ ਕਿ ਸਿੱਧੂ ਦਾ ਨੌਜਵਾਨਾਂ ਵਿੱਚ ਬੇਹੱਦ ਉਤਸ਼ਾਹ ਹੈ।ਇਸ ਨਿਯੁੱਕਤੀ ਨਾਲ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਮੁੜ ਸ਼ਾਨਦਾਰ ਜਿੱਤ ਦਾ ਰਾਹ ਪੱਧਰਾ ਹੋਇਆ ਹੈ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …