ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਅੰਤ੍ਰਿੰਗ ਕਮੇਟੀ ਵੱਲੋਂ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸਾਬਕਾ ਹੈਡ ਗ੍ਰੰਥੀ ਗਿਆਨੀ ਭਗਵਾਨ ਸਿੰਘ ਅਤੇ ਸਾਬਕਾ ਮੀਤ ਪ੍ਰਧਾਨ ਦਲੀਪ ਸਿੰਘ ਮੱਲੂਨੰਗਲ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੀ ਪ੍ਰਵਾਨਗੀ ਦਿੱਤੀ ਗਈ।
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੋਹਨ ਸਿੰਘ ਵਲੋਂ ਆਪਣਾ ਮਕਾਨ ਸ੍ਰੀ ਦਰਬਾਰ ਸਾਹਿਬ ਦੇ ਨਾਂ ਲਗਾਉਣ ’ਤੇ ਧੰਨਵਾਦ ਦਾ ਮਤਾ ਪਾਸ ਕੀਤਾ ਗਿਆ।ਇਸ ਦੇ ਨਾਲ ਹੀ ਅੰਤ੍ਰਿੰਗ ਕਮੇਟੀ ਨੇ ਸਿੱਖ ਵਿਦਵਾਨ ਡਾ. ਜੋਧ ਸਿੰਘ ਅਤੇ ਉਡਣੇ ਸਿੱਖ ਮਿਲਖਾ ਸਿੰਘ ਦੇ ਚਲਾਣੇ ’ਤੇ ਅਫ਼ਸੋਸ ਪ੍ਰਗਟ ਕਰਦਿਆਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …