ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਅੰਤ੍ਰਿੰਗ ਕਮੇਟੀ ਦੀ ਮੀੀਟੰਗ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਮਾਤਾ ਸਾਹਿਬ ਕੌਰ ਕਾਲਜ ਵਿਚ ਹੁਣ 400 ਅੰਮ੍ਰਿਤਧਾਰੀ ਬੱਚੀਆਂ ਨੂੰ ਮੁਫ਼ਤ ਪੜ੍ਹਾਉਣ ਦਾ ਫੈਸਲਾ ਕੀਤਾ ਗਿਆ ਹੈ।ਇਨ੍ਹਾਂ ਬੱਚੀਆਂ ਦੀ ਰਿਹਾਇਸ਼ ਤੇ ਖਾਣੇ ਦਾ ਪ੍ਰਬੰਧ ਵੀ ਸ਼੍ਰੋਮਣੀ ਕਮੇਟੀ ਕਰੇਗੀ।ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ 200 ਬੱਚੀਆਂ ਨੂੰ ਇਹ ਸਹੂਲਤ ਦਿੱਤੀ ਜਾ ਰਹੀ ਸੀ।ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਇੰਜੀਨੀਅਰਿੰਗ ਕਾਲਜਾਂ ਵਿਚ ਦਾਖ਼ਲ ਹੋਣ ਵਾਲੇ ਵਿਦਿਆਰਥੀਆਂ ਨੂੰ 30 ਹਜ਼ਾਰ ਰੁਪਏ ਤੱਕ ਦੀ ਛੋਟ ਦਿੱਤੀ ਜਾਵੇਗੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …