ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਬੀਬੀ ਜਗੀਰ ਕੌਰ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ
ਸਮਰਪਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਦਵਾਈਆਂ ਦੇ ਸਟੋਰ ਅਤੇ ਟੈਸਟਾਂ ਲਈ ਲੈਬਾਂ ਖੋਲ੍ਹਣ ਦਾ ਵੀ ਫੈਸਲਾ ਕੀਤਾ ਹੈ।ਉਨ੍ਹਾਂ ਦੱਸਿਆ ਕਿ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਇਸ ਸਬੰਧ ਵਿਚ ਫੈਸਲਾ ਕੀਤਾ ਗਿਆ ਸੀ, ਜਿਸ ਦੀ ਤਿਆਰੀ ਚੱਲ ਰਹੀ ਹੈ।ਇਸ ਦੇ ਵਿਸਥਾਰ ਵਿਚ ਹੁਣ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਵੀ ਇਹ ਸਟੋਰ ਅਤੇ ਲੈਬ ਖੋਲ੍ਹੀਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਦਾ ਮੰਤਵ ਬਿਨਾ ਲਾਭ-ਹਾਨੀ ਦੇ ਲੋੜਵੰਦਾਂ ਨੂੰ ਸੱਸਤੀਆਂ ਦਵਾਈਆਂ ਮੁਹੱਈਆ ਕਰਵਾਉਣਾ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਰਾਹੀਂ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਵੀ ਲੋਕਾਂ ਨੂੰ ਵੱਡੀਆਂ ਸਹੂਲਤਾਂ ਦਿੱਤੀਆਂ ਗਈਆਂ।ਇਸ ਤਹਿਤ ਕੋਰੋਨਾ ਕੇਅਰ ਵਾਰਡ ਅਤੇ ਕੋਰੋਨਾ ਵੈਕਸੀਨ ਦਾ ਵਿਸ਼ਾਲ ਪੱਧਰ ’ਤੇ ਪ੍ਰਬੰਧ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਹੁਣ ਤੱਕ ਕਰੀਬ ਪੌਣੇ ਦੋ ਕਰੋੜ ਰੁਪਏ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਸੇਵਾਵਾਂ ਤਹਿਤ ਖਰਚੇ ਜਾ ਚੁੱਕੇ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਸੇਵਾਵਾਂ ਨਿਰੰਤਰ ਜਾਰੀ ਰਹਿਣਗੀਆਂ ਅਤੇ ਲੋੜ ਅਨੁਸਾਰ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਣਗੇ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media