ਨਵਾਂਸ਼ਹਿਰ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਵੱਲੋਂ ਅੱਜ ਕੌਮੀ ਲੋਕ ਅਦਾਲਤ
ਸਬੰਧੀ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਨਾਲ ਮੀਟਿੰਗ ਕੀਤੀ ਗਈ।ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ’ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ 11 ਸਤੰਬਰ 2021 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿਚ ਕਿ੍ਰਮੀਨਲ ਕਪਾਊਂਡੇਬਲ ਕੇਸ, ਚੈਕ ਬਾਊਂਸ ਨਾਲ ਸਬੰਧਤ ਕੇਸ, ਮੈਟਰ ਐਕਸੀਡੈਂਟ ਕਲੇਮ, ਟ੍ਰਿਬਿਊਨਲ ਨਾਲ ਸਬੰਧਤ ਕੇਸ, ਵਿਵਾਹਿਕ ਝਗੜੇ, ਟ੍ਰੈਫਿਕ ਚਲਾਨ, ਲੇਬਰ ਝਗੜੇ, ਬਿਜਲੀ ਤੇ ਪਾਣੀ ਦੇ ਬਿੱਲ, ਬੈਂਕਾਂ ਦੇ ਕੇਸ, ਬੀ.ਐਸ.ਐਨ.ਐਲ ਕੇਸਾਂ ਅਤੇ ਹੋਰ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਲੋਕ ਅਦਾਲਤਾਂ ਦੇ ਫ਼ੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਫ਼ੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ।ਉਨ੍ਹਾਂ ਲੀਡ ਬੈਂਕ ਮੈਨੇਜਰ ਨੂੰ ਕਿਹਾ ਕਿ ਉਹ ਬੈਂਕਾਂ ਨਾਲ ਸਬੰਧਤ ਵੱਧ ਤੋਂ ਵੱਧ ਕੇਸ ਇਸ ਅਦਾਲਤ ਵਿਚ ਲੈ ਕੇ ਆਉਣ, ਤਾਂ ਜੋ ਉਨ੍ਹਾਂ ਦਾ ਫੌਰਨ ਅਤੇ ਯੋਗ ਨਿਪਟਾਰਾ ਕੀਤਾ ਜਾ ਸਕੇ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media