Thursday, September 17, 2026

ਜ਼ਿਲ੍ਹਾ ਪਠਾਨਕੋਟ ਦੇ ਸਮੂਹ ਸਰਕਾਰੀ ਸਕੂਲਾਂ ‘ਚ ਲਾਇਬ੍ਰੇਰੀ ਲੰਗਰ 22 ਜੁਲਾਈ ਨੂੰ

ਪਠਾਨਕੋਟ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸਿੱਖਿਆ ਅਫਸਰ ਪਠਾਨਕੋਟ (ਸੈਕੰਡਰੀ) ਜਸਵੰਤ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਪਠਾਨਕੋਟ ਬਲਦੇਵ ਰਾਜ ਨੇ ਦੱਸਿਆ ਕਿ ਪਠਾਨਕੋਟ ਜ਼ਿਲ੍ਹੇ ਵਿੱਚ ਵਿਭਾਗ ਦੀਆਂ ਹਦਾਇਤਾਂ ਅਨੁਸਾਰ 22 ਜੁਲਾਈ ਨੂੰ ਜ਼ਿਲ੍ਹਾ ਪਠਾਨਕੋਟ ਦੇ ਹਰ ਇਕ ਸਰਕਾਰੀ ਸਕੂਲ ਵਲੋਂ ਲਾਇਬਰੇਰੀ ਲੰਗਰ ਲਗਾਇਆ ਜਾਵੇਗਾ।ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਹਰ ਵਿਦਿਆਰਥੀ ਤੱਕ ਲਾਇਬ੍ਰੇਰੀ ਦੀ ਕਿਤਾਬ ਦਾ ਪਹੁੰਚਾਉਣਾ ਹੀ ਇਸ ਮੁਹਿੰਮ ਦਾ ਮਕਸਦ ਹੋਵੇਗਾ ਅਤੇ ਨਾਲ ਹੀ ਵਿਦਿਆਰਥੀਆਂ ਨੂੰ ਕਿਤਾਬਾਂ ਦੀ ਮਹੱਤਤਾ ਦੱਸਦੇ ਹੋਏ, ਸਾਹਿਤ ਨਾਲ ਜੋੜਨ ਲਈ ਪ੍ਰੇਰਿਆ ਜਾਵੇਗਾ।
                 ਉਪ ਜ਼ਿਲ੍ਹਾ ਸਿੱਖਿਆ ਅਫਸਰ ਪਠਾਨਕੋਟ (ਸੈਕੰਡਰੀ) ਰਾਜੇਸ਼ਵਰ ਸਲਾਰੀਆ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਪਠਾਨਕੋਟ ਰਮੇਸ਼ ਲਾਲ ਠਾਕੁਰ ਨੇ ਕਿਹਾ ਕਿ ਲਾਇਬ੍ਰੇਰੀ ਲੰਗਰ ਦੀ ਇਸ ਮੁਹਿੰਮ ਨੂੰ ਲੈ ਕੇ ਪ੍ਰਿੰਸੀਪਲ, ਹੈਡਮਾਸਟਰ, ਸੀ.ਐਚ.ਟੀ, ਐਚ.ਟੀ, ਸਕੂਲ ਇੰਚਾਰਜ਼ ਅਤੇ ਅਧਿਆਪਕਾਂ ਵਿੱਚ ਬੜਾ ਉਤਸ਼ਾਹ ਹੈ। ਉਹ ਵਿਦਿਆਰਥੀਆਂ ਨੂੰ ਕਿਤਾਬ ਸੱਭਿਆਚਾਰ ਵੱਲ ਲੈ ਕੇ ਜਾਣ ਲਈ ਉਤਾਵਲੇ ਹਨ।
                    ਉਨ੍ਹਾਂ ਅਪੀਲ ਕੀਤੀ ਕਿ ਇਸ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਸਮੂਹ ਪ੍ਰਿੰਸੀਪਲ, ਸਕੂਲ ਮੁਖੀ, ਅਧਿਆਪਕ ਅਤੇ ਲੈਕਚਰਾਰ ਆਪਣਾ ਯੋਗਦਾਨ ਦੇਣ ਅਤੇ ਵਿਦਿਆਰਥੀਆਂ ਤੱਕ ਲਾਇਬ੍ਰੇਰੀ ਪੁਸਤਕਾਂ ਪਹੁੰਚਾਉਣ ਦੇ ਯਤਨ ਕਰਨ। ਜ਼ਿਲ੍ਹਾ ਮੈਂਟਰ ਪੰਜਾਬੀ ਵਿਨੋਦ ਅੱਤਰੀ ਅਤੇ ਜਿਲ੍ਹਾ ਮੈਂਟਰ ਹਿੰਦੀ ਰਮੇਸ਼ ਕੁਮਾਰ ਨੇ ਦੱਸਿਆ ਕਿ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਦੀਆਂ ਟੀਮਾਂ ਨਾਲ ਤਾਲਮੇਲ ਕਰਕੇ ਲਾਇਬ੍ਰੇਰੀ ਲੰਗਰ ਦੀ ਮੁਹਿੰਮ ਨੂੰ ਸਫਲ ਬਣਾਉਣ ਲਈ ਤਿਆਰੀਆਂ ਆਰੰਭ ਕੀਤੀਆਂ ਜਾ ਚੁੱਕੀਆਂ ਹਨ।
                ਉਹਨਾਂ ਨੇ ਦੱਸਿਆ ਕਿ ਇਸ ਮੁਹਿੰਮ ਦੇ ਲਈ ਅਧਿਆਪਕਾਂ ਵਿਚ ਵੀ ਕਾਫੀ ਉਤਸ਼ਾਹ ਹੈ।ਸਕੂਲਾਂ ਨੇ ਆਪਣੇ-ਆਪਣੇ ਪੋਸਟਰ ਬਣਾ ਕੇ ਸ਼ੇਅਰ ਕੀਤੇ ਹਨ ਜੋ ਕਾਬਲੇ ਤਾਰੀਫ਼ ਹਨ।ਉਨ੍ਹਾਂ ਸਮੂਹ ਲਾਇਬ੍ਰੇਰੀ ਇੰਚਾਰਜ਼ਾਂ ਨੂੰ ਬੇਨਤੀ ਕੀਤੀ ਕਿ ਇਸ ਮੁਹਿੰਮ ਦੇ ਪ੍ਰਚਾਰ ਅਤੇ ਪ੍ਰਸਾਰ ਵਿੱਚ ਯੋਗਦਾਨ ਪਾਉਣ।
              ਇਸ ਮੌਕੇ ਡੀ.ਐਸ.ਐਮ ਬਲਵਿੰਦਰ ਸੈਣੀ, ਜਿਲ੍ਹਾ ਕੋਆਰਡੀਨੇਟਰ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਵਨੀਤ ਮਹਾਜਨ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …