Friday, November 22, 2024

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਵਣ ਮਹਾਂਉਤਸਵ ਮਨਾਇਆ ਗਿਆ

ਅੰਮ੍ਰਿਤਸਰ, 20 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ‘ਰੁੱਖ ਲਗਾਓ ਜੀਵਨ ਬਚਾਓ’ ਦੇ ਤਹਿਤ ਵਣ ਮਹਾਂਉਤਸਵ ਦਾ ਆਗਾਜ਼ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਵਲੋਂ ਕੀਤਾ ਗਿਆ।ਉਨ੍ਹਾਂ ਵਿਦਿਆਰਥੀਆਂ ਨੂੰ ਵਾਤਾਵਰਣ ਪ੍ਰਦੂਸ਼ਣ ਬਾਰੇ ਜਾਗਰੂਕ ਕਰਦਿਆਂ ਹੋਇਆ ਅਤੇ ਰੁੱਖਾਂ ਦੀ ਮਹੱਤਤਾ ਦੱਸਦੇ ਹੋਏ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ।
                ਉਨ੍ਹਾਂ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਤਾਂ ਹੀ ਇਸ ਦੁਨੀਆਂ ’ਚ ਸੁਖਦਾਇਕ ਜੀਵਨ ਬਿਤਾ ਸਕਦੀਆਂ ਹਨ ਜੇਕਰ ਵਾਤਾਵਰਨਿਕ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ ਤਾਂ ਉਸ ਦਾ ਸਭ ਤੋਂ ਉਤਮ ਹੱਲ ਹੈ, ਵੱਧ ਤੋਂ ਵੱਧ ਰੁੱਖ ਲਗਾਉਣਾ।ਇਸ ਮਹਾਂ ਉਤਸਵ ਦਾ ਆਯੋਜਨ ਰੈਡ ਰਿਬਨ ਕਲੱਬ ਦੇ ਇੰਚਾਰਜ਼ ਮੈਂਬਰ ਡਾ. ਗੁਰਜੀਤ ਕੌਰ, ਡਾ. ਬਿੰਦੂ ਸ਼ਰਮਾ ਅਤੇ ਐਨ.ਐਸ.ਐਸ ਯੂਨਿਟ ਦੇ ਇੰਚਾਰਜ਼ ਮੈਂਬਰ ਡਾ. ਸਤਿੰਦਰ ਢਿੱਲੋਂ ਅਤੇ ਡਾ. ਰਮਨਪ੍ਰੀਤ ਕੌਰ ਦੀ ਯੋਗ ਅਗਵਾਈ ਹੇਠ ਕੀਤਾ ਗਿਆ।
                   ਕਾਲਜ ਵਿਖੇ ਇਕ ਰੋਜ਼ਾ ਐਨ.ਐਸ.ਐਸ ਕੈਂਪ ਲਗਾਇਆ ਗਿਆ, ਜਿਸ ਵਿੱਚ ਨੇੜੇ ਦੇ ਪਿੰਡਾਂ ਦੇ ਲੋਕਾਂ ਅਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।ਉਨ੍ਹਾਂ ਨੂੰ ਤਿਆਰ ਕੀਤੇ ਗਏ ਪੌਦੇ ਵੰਡੇ ਗਏ ਅਤੇ ਕਾਲਜ ’ਚ ਪੌਦੇ ਵੀ ਲਗਵਾਏ।ਇਸ ਮੌਕੇ ਕਾਲਜ ਦਾ ਸਮੂੰਹ ਸਟਾਫ਼ ਮੌਜੂਦ ਸੀ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …