Wednesday, September 30, 2026

ਮੱਕੀ ਦੀ ਫਸਲ ਨੂੰ ਫਾਲ ਆਰਮੀ ਵਰਮ ਤੋਂ ਬਚਾਉਣ ਲਈ ਨਿਰੰਤਰ ਨਿਰੀਖਣ ਦੀ ਲੋੜ

ਪਠਾਨਕੋਟ, 21 ਜੁਲਾਈ (ਪੰਜਾਬ ਪੋਸਟ ਬਿਊਰੋ) – ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਸੁਖਦੇਵ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਬਲਾਕ ਪਠਾਨਕੋਟ ਵਿੱਚ ਸਾਉਣੀ ਸੀਜ਼ਨ ਦੌਰਾਨ ਮੱਕੀ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ ਚਲਾਈ ਜਾ ਰਹੀ ਹੈ।ਮੁਹਿੰਮ ਤਹਿਤ ਬਲਾਕ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਵਲੋਂ ਪਿੰਡ ਦਰਸ਼ੋਪੁਰ ਅਤੇ ਮਿਰਜ਼ਾਪੁਰ ਵਿੱਚ ਮੱਕੀ ਦੀ ਫਸਲ ‘ਤੇ ਕੀੜਿਆਂ ਦੇ ਹਮਲੇ ਦਾ ਜਾਇਜ਼ਾ ਲਿਆ।ਉਨਾ ਦੇ ਨਾਲ ਸ੍ਰੀਮਤੀ ਸਾਕਸ਼ੀ ਖੇਤੀਬਾੜੀ ਉਪ ਨਿਰੀਖਕ, ਸ਼੍ਰੀਮਤੀ ਜੋਤੀ ਬਾਲਾ ਸਹਾਇਕ ਤਕਨਾਲੋਜੀ ਪ੍ਰਬੰਧਕ, ਜੀਵਨ ਲਾਲ, ਰਘਬੀਰ ਸਿੰਘ ਤੇ ਵਿਜੇ ਕੁਮਾਰ ਹਾਜ਼ਰ ਸਨ।
                  ਅਗਾਂਹਵਧੂ ਮੱਕੀ ਉਤਪਾਦਕ ਬਲਵੰਤ ਸਿੰਘ ਦੇ ਖੇਤਾਂ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਮੌਸਮੀ ਤਬਦੀਲੀਆਂ ਕਾਰਨ ਮੱਕੀ ਦੀ ਫਸਲ ਉਪਰ ਪਿਛਲੇ ਦੋ ਸਾਲਾਂ ਤੋਂ ਦੱਖਣੀ ਭਾਰਤ ਵਿੱਚ ਫਾਲ ਆਰਮੀਵਰਮ ਨਾਮ ਦੇ ਕੀੜੇ ਨੇ ਬਹੁਤ ਨੁਕਸਾਨ ਕੀਤਾ ਹੈ, ਜਿਸ ਤੋਂ ਸੁਚੇਤ ਰਹਿਣ ਦੀ ਲੋੜ ਹੈ।ਉਨਾਂ ਕਿਹਾ ਕਿ ਫਾਲ ਆਰਮੀ ਵਰਮ ਆਮ ਤੌਰ ਤੇ ਮੱਕੀ ਦੀ ਫਸਲ ਉਪਰ ਬਿਜਾਈ ਤੋਂ 10-40 ਦਿਨਾਂ ਦੇ ਦਰਮਿਆਨ ਜ਼ਿਆਦਾ ਨੁਕਸਾਨ ਕਰਦਾ ਹੈ।ਜੇਕਰ ਸਮੇਂ ਸਿਰ ਇਸ ਕੀੜੇ ਦੀ ਰੋਕਥਾਮ ਨਾਂ ਕੀਤੀ ਜਾਵੇ ਤਾਂ ਇਹ ਕੀੜਾ ਮੱਕੀ ਦੀ ਫਸਲ ਦਾ ਬਹੁਤ ਨੁਕਸਾਨ ਕਰ ਦਿੰਦਾ ਹੈ।
ਹਮਲੇ ਦੇ ਅਗਾਂਹ ਫੈਲਾਅ ਨੂੰ ਰੋਕਣ ਲਈ ਤੁਰੰਤ 0.4 ਮਿਲੀਟਿਲਰ ਕਲੋਰੈਂਟਰਾਨਿਲੀਪਰੋਲ 18.5 ਈ.ਸੀ ਜਾਂ 0.5 ਮਿਲੀਲਿਟਰ ਸਪਾੲਨਿਟੋਰਮ 11.7 ਐਸ.ਸੀ ਜਾਂ 0.4 ਮਿਲ਼ੀਲਿਟਰ ਐਮਾਮੈਕਟਿਨ ਬੈਂਜੋਏਟ ਪ੍ਰਤੀ ਲਿਟਰ ਪਾਣੀ ਦੇ ਘੋਲ ਵਿੱਚ ਛਿੜਕਾਅ ਕਰੋ।ਉਨਾਂ ਕਿਹਾ ਕਿ ਜੇਕਰ ਚਾਰੇ ਵਾਲੀ ਫਸਲ ਉਪਰ ਇਸ ਕੀੜੇ ਦਾ ਹਮਲਾ ਹੋਇਆ ਹੈ ਤਾਂ 0.4 ਮਿਲੀਲਿਟਰ ਕਲੋਰੈਂਟਰਾਨਿਲੀਪਰੋਲ 18.5 ਈ.ਸੀ ਪ੍ਰਤੀ ਏਕੜ ਦਾ ਛਿੜਕਾਅ ਕਰ ਦੇਣਾ ਚਾਹੀਦਾ ਹੈ।ਉਨਾਂ ਕਿਹਾ ਕਿ ਛਿੜਕਾਅ ਵਾਲੀ ਫਸਲ ਨੂੰ 21 ਦਿਨਾਂ ਤੱਕ ਪਸ਼ੂਆਂ ਦੇ ਚਾਰੇ ਲਈ ਨਹੀਂ ਵਰਤਣੀ ਚਾਹੀਦੀ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …