ਸੰਗਰੂਰ, 21 ਜੁਲਾਈ (ਜਗਸੀਰ ਲੌਂਗੋਵਾਲ) – ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਉਣ ‘ਤੇ ਪੰਜਾਬ
ਸਮਾਜਿਕ ਸੁਰੱਖਿਆ ਬੋਰਡ ਦੇ ਡਾਇਰੈਕਟਰ ਲਾਲ ਸਿੰਘ ਟੌਹੜਾ ਅਤੇ ਕਾਂਗਰਸ ਦੇ ਜ਼ਿਲ੍ਹਾ ਤਾਲਮੇਲ ਸੈਲ ਦੇ ਚੇਅਰਮੈਨ ਸੂਰਜ ਭਾਨ ਬਬਲੀ ਢੱਡਰੀਆਂ ਨੇ ਕਾਂਗਰਸ ਹਾਈ ਕਮਾਨ ਦਾ ਧੰਨਵਾਦ ਕੀਤਾ ਹੈ।
ਦੋਨਾਂ ਸੀਨੀਅਰ ਕਾਂਗਰਸੀ ਆਗੂਆਂ ਨੇ ਕਿਹਾ ਕਿ ਸਿੱਧੂ ਦੀ ਨਿਯੁੱਕਤੀ ਨਵੇਂ ਯੁੱਗ ਦਾ ਸੰਕੇਤ ਹੈ।ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਹਾਈਕਮਾਨ ਤੋਂ ਕੁੱਝ ਨਵਾਂ ਚਾਹੁੰਦੇ ਸਨ।ਹੁਣ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੀ ਕਮਾਨ ਬਦਲ ਕੇ ਵਧੀਆ ਉਪਰਾਲਾ ਕੀਤਾ ਗਿਆ ਹੈ।ਉਨਾਂ ਕਿਹਾ ਕਿ ਨਵੇ ਪ੍ਰਧਾਨ ਦੀਆਂ ਨਵੀਆਂ ਨੀਤੀਆਂ ਵਰਕਰਾਂ ਵਿੱਚ ਨਵੀਂ ਰੂਹ ਫੂਕਣਗੀਆਂ ਅਤੇ ਪਾਰਟੀ ਨੂੰ ਇਕਜੁਟ ਕਰਨ ਵਿਚ ਸਹਾਈ ਹੋਣਗੀਆਂ।
ਆਗੂਆਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਇੱਕ ਇਮਾਨਦਾਰ ਅਤੇ ਮਿਹਨਤੀ ਆਗੂ ਹਨ।ਉਹਨਾਂ ਦੀ ਕਮਾਨ ਹੇਠ ਪੰਜਾਬ ਕਾਂਗਰਸ ਆਉਣ ਵਾਲੀ 2022 ਵਿੱਚ ਚੋਣਾਂ ਲੜ ਕੇ ਦੁਬਾਰਾ ਸਰਕਾਰ ਬਣਾਵੇਗੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media