Friday, September 25, 2026

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਨਤੀਜਿਆਂ ‘ਚ ਮਾਰੀ ਬਾਜ਼ੀ

ਅੰਮ੍ਰਿਤਸਰ, 21 ਜੁਲਾਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ ਵਾਕ ਐਂਟਰਟੇਨਮੈਂਟ ਐਂਡ ਟੈਕਨੌਲੋਜੀ ਸਮੈਸਟਰ ਪਹਿਲਾ ਦੇ ਨਤੀਜਿਆਂ ‘ਚ ਵਧੀਆ ਪ੍ਰਦਰਸ਼ਨ ਕਰਦੇ ਹੋਏ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ।ਇਨ੍ਹਾਂ ‘ਚ ਵੰਸ਼ਿਕਾ ਮਹਿਰਾ 85.5 % ਅੰਕਾਂ ਨਾਲ ਕਾਲਜ ‘ਚ ਪਹਿਲੇ, ਦੀਕਸ਼ਾ ਖੰਨਾ 85% ਅੰਕ ਪ੍ਰਾਪਤ ਕਰਕੇ ਦੂਜੇ ਅਤੇ ਅਨਨਿਆ ਮਲਹੋਤਰਾ 84% ਅੰਕਾਂ ਨਾਲ ਕਾਲਜ ‘ਚ ਤੀਜੇ ਸਥਾਨ ‘ਤੇ ਰਹੀ।
                ਕਾਲਜ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਵਿਦਿਆਰਥਣਾਂ ਅਤੇ ਫੈਕਲਟੀ ਮੈਂਬਰਾਂ ਨੂੰ ਇਸ ਉਪਲੱਬਧੀ ‘ਤੇ ਵਧਾਈ ਦਿੰਦੇ ਹੋਏ ਉਹਨਾਂ ਨੂੰ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਪ੍ਰਾਪਤੀਆਂ ਦੀ ਪ੍ਰੇਰਣਾ ਦਿੱਤੀ।ਵਾਈਸ ਪ੍ਰਿੰਸੀਪਲ ਪ੍ਰੋ. ਸੰਦੀਪ ਜੁਤਸ਼ੀ, ਡੀਨ ਅਕਾਦਮਿਕ ਡਾ. ਸਿਮਰਦੀਪ, ਪ੍ਰੋ. ਕਿਰਨ ਗੁਪਤਾ ਅਤੇ ਪ੍ਰੋ. ਸੰਜੀਵ ਸ਼ਰਮਾ ਨੇ ਇਸ ਮੌਕੇ ਵਿਦਿਆਰਥਣਾਂ ਨੂੰ ਚੰਗੇਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …