ਸੰਗਰੂਰ, 21 ਜੁਲਾਈ ( ਜਗਸੀਰ ਲੌਂਗੋਵਾਲ ) – ਅੰਤਰਰਾਸ਼ਟਰੀ ਇੰਨਕਲਾਬੀ ਮੰਚ ਅਤੇ ਜਨਤਕ ਜਥੇਬੰਦੀਆਂ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜਨਮ
ਸ਼ਤਾਬਦੀ ਅਤੇ ਸ਼ਹੀਦ ਊਧਮ ਸਿੰਘ ਸੁਨਾਮ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 25 ਜੁਲਾਈ ਨੂੰ ਸਵੇਰੇ 10 ਵਜੇ ਮਾਡਲ ਟਾਊਨ ਨੰਬਰ 1 ਸ਼ੇਰੋਂ ਚੀਮਾ ਰੋਡ ਨੇੜੇ ਸੁਨਾਮ ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ।
ਅੰਤਰਰਾਸ਼ਟਰੀ ਇੰਨਕਲਾਬੀ ਮੰਚ ਦੀ ਕੋਰ ਕਮੇਟੀ ਅਤੇ ਪ੍ਰਧਾਨ ਰੁਪਿੰਦਰ ਯੋਧਾਂ ਜਪਾਨ ਨੇ ਦੱਸਿਆ ਕਿ ਮੰਚ ਵਲੋਂ ਪਹਿਲਾਂ ਤੋਂ ਹੀ ਸਾਰੇ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਕਰਨ ਲਈ ਸਮਾਗਮ ਕਰਵਾਏ ਜਾ ਰਹੇ ਹਨ।ਜਿੰਨਾਂ ਦਾ ਮਹੱਤਵ ਸਾਮਰਾਜਵਾਦ ਦੇ ਖ਼ਿਲਾਫ਼ ਲੋਕਾਂ ਨੂੰ ਲਾਮਬੰਦ ਕਰਨਾ ਕਿਸਾਨ ਮਜ਼ਦੂਰਾਂ ਦਾ ਜੋ ਸੰਘਰਸ਼ ਦਿੱਲੀ ਦੇ ਬਾਡਰਾਂ ‘ਤੇ ਚੱਲ ਰਿਹਾ ਹੈ, ਉਸ ਨੂੰ ਹੋਰ ਮਜ਼ਬੂਤ ਕਰਨਾ ਹੈ।ਉਨ੍ਹਾਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਜੋ ਵੀ ਲੋਕ ਵਿਰੋਧੀ ਬਿੱਲ ਪਾਸ ਕਰਨਗੇ, ਉਨ੍ਹਾਂ ਦੇ ਖ਼ਿਲਾਫ਼ ਇਕਜੁੱਟ ਹੋ ਕੇ ਲੜਾਈ ਲੜਨੀ ਅਤੇ ਧਰਮ ਨਿਰਪੱਖ ਜਥੇਬੰਦੀਆਂ ਨੂੰ ਮਜ਼ਬੂਤ ਜਰੂਰੀ ਹੈ।ਉਨਾਂ ਕਿਹਾ ਕਿ ਕਰੋਨਾ ਦੀ ਆੜ਼ ਵਿਚ ਮੋਦੀ ਸਰਕਾਰ ਵੱਲੋਂ ਧੱਕੇ ਨਾਲ ਪਾਸ ਕੀਤੇ ਬਿੱਲ ਰੱਦ ਕਰਵਾਉਣ ਲਈ ਉਹ ਆਪਣੇ ਮੰਚ ਤੋਂ ਭਾਰਤ ਵਿੱਚ ਰਹਿੰਦੇ ਸਾਰੇ ਵਰਗਾਂ ਦੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਇਕਜੁੱਟ ਹੋ ਕੇ ਸੰਘਰਸ਼ਾਂ ਦੇ ਰਾਹ ‘ਤੇ ਚੱਲਣ ਲਈ ਅੱਗੇ ਹੋ ਕੇ ਆਪਣਾ ਯੋਗਦਾਨ ਪਾਈਏ।ਉਨਾਂ ਕਿਹਾ ਕਿ ਇਸ ਸਮਾਗਮ ਵਿੱਚ ਕਿਸਾਨਾਂ ਮਜ਼ਦੂਰਾਂ ਦੇ ਉਘੇ ਆਗੂ ਸ਼ਮੂਲੀਅਤ ਕਰਨਗੇ ਅਤੇ ਨਾਲ ਹੀ ਇਨਕਲਾਬੀ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ।ਭੋਲਾ ਸਿੰਘ ਸੰਗਰਾਮੀ, ਜੱਸੀ ਧਨੌਲਾ ਅਤੇ ਬੀਬਾ ਦਿਲਪ੍ਰੀਤ ਕੌਰ ਅਟਵਾਲ ਆਪਣੇ ਇਨਕਲਾਬੀ ਗੀਤਾਂ ਰਾਹੀਂ ਸਰੋਤਿਆਂ ਦਾ ਮਨੋਰੰਜ਼ਨ ਕਰਨਗੇ, ਭੰਗੜਾ ਟੀਮ ਅਤੇ ਜਾਦੂ ਸ਼ੋਅ ਵੀ ਕਰਵਾਇਆ ਜਾਏਗਾ।
Check Also
ਨਗਰ ਨਿਗਮ ਵਲੋਂ ਸ਼ਹਿਰ ਦੇ ਪ੍ਰਮੁੱਖ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਐਂਟੀ-ਇੰਕਰੋਚਮੈਂਟ ਮੁਹਿੰਮ
ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸ਼ਹਿਰ ਵਿੱਚ ਸੁਚਾਰੂ ਟ੍ਰੈਫਿਕ ਵਿਵਸਥਾ, ਲੋਕ ਸੁਵਿਧਾ, ਪੈਦਲ ਯਾਤਰੀਆਂ …
Punjab Post Daily Online Newspaper & Print Media