Tuesday, August 4, 2026

ਜੇਲ੍ਹ `ਚੋਂ ਰਿਹਾਅ ਹੋਏ ਭਾਈ ਭੁਪਿੰਦਰ ਸਿੰਘ ਛੇ ਜੂਨ ਦਾ ਪੰਥਕ ਜਥੇਬੰਦੀਆਂ ਵਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਫ਼ੈਡਰੇਸ਼ਨ ਆਗੂ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਦੱਸਿਆ ਹੈ ਕਿ ਸਿੱਖ ਧਰਮ ਖ਼ਿਲਾਫ਼ ਭੱਦੀ ਸ਼ਬਦਾਵਲੀ ਬੋਲਣ ਵਾਲੇ ਅਖੌਤੀ ਸ਼ਿਵ ਸੈਨਿਕ ਸੁਧੀਰ ਸੂਰੀ ਨੂੰ ਠੋਕਵਾਂ ਜਵਾਬ ਦੇਣ ਵਾਲੇ ਜੁਝਾਰੂ ਸਿੱਖ ਭਾਈ ਭੁਪਿੰਦਰ ਸਿੰਘ 6 ਜੂਨ ਗੁਰਦਾਸਪੁਰ ਜੇਲ੍ਹ ਤੋਂ ਰਿਹਾਅ ਹੋ ਗਏ ਹਨ।ਭਾਈ ਭੁਪਿੰਦਰ ਸਿੰਘ ਦੀ ਜ਼ਮਾਨਤ ਮਨਜ਼ੂਰ ਹੋਣ ਤੋਂ ਬਾਅਦ ਜਦ ਬੀਤੇ ਕੱਲ੍ਹ ਦੇਰ ਸ਼ਾਮ ਨੂੰ ਉਹ ਗੁਰਦਾਸਪੁਰ ਜੇਲ੍ਹ ਵਿਚੋਂ ਰਿਹਾਅ ਹੋਏ ਤਾਂ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਆਗੂ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਜਥਾ ਸਿਰਲੱਥ ਖ਼ਾਲਸਾ ਦੇ ਮੁੱਖ ਜਥੇਦਾਰ ਭਾਈ ਦਿਲਬਾਗ ਸਿੰਘ ਸੁਲਤਾਨਵਿੰਡ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਬਲਬੀਰ ਸਿੰਘ ਮੁੱਛਲ, ਭਾਈ ਦਵਿੰਦਰ ਸਿੰਘ ਮੁਕੇਰੀਆਂ, ਸਿੱਖ ਤਾਲਮੇਲ ਕਮੇਟੀ ਦੇ ਆਗੂ ਭਾਈ ਹਰਪ੍ਰੀਤ ਸਿੰਘ ਨੀਟੂ ਵਲੋਂ ਉਨਾਂ ਦਾ ਸਵਾਗਤ ਅਤੇ ਸਿਰੋਪਿਆਂ, ਦੁਸ਼ਾਲਿਆਂ ਤੇ ਫੁੱਲਾਂ ਦੀ ਵਰਖਾ ਕਰਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਦੱਸਿਆ ਕਿ ਜਥਾ ਸਿਰਲੱਥ ਖ਼ਾਲਸਾ ਦੇ ਭਾਈ ਕੁਲਦੀਪ ਸਿੰਘ ਬਿੱਟੂ ਵਲੋਂ ਭਾਈ ਭੁਪਿੰਦਰ ਸਿੰਘ ਦੀ ਜ਼ਮਾਨਤ ਭਰੀ ਗਈ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਦੇ ਆਗੂ ਪ੍ਰੋਫੈਸਰ ਬਲਜਿੰਦਰ ਸਿੰਘ ਵਲੋਂ ਵਕੀਲ ਜਸਬੀਰ ਸਿੰਘ ਜੰਮੂ ਨੇ ਕੇਸ ਦੀ ਪੈਰਵਈ ਸੁਚੱਜੇ ਢੰਗ ਨਾਲ ਕੀਤੀ।
                  ਭਾਈ ਭੁਪਿੰਦਰ ਸਿੰਘ ਨੇ ਇਸ ਸਮੇਂ ਕਿਹਾ ਕਿ ਉਹ ਸਭ ਧਰਮਾਂ ਦਾ ਸਤਿਕਾਰ ਕਰਦੇ ਹਨ, ਲੇਕਿਨ ਆਪਣਾ ਧਰਮ ਜਾਨੋਂ ਪਿਆਰਾ ਹੈ।ਉਹਨਾਂ ਕਿਹਾ ਕਿ ਸੂਰੀ ਵਰਗੇ ਸ਼ਰਾਰਤੀ ਅਨਸਰਾਂ ਨੂੰ ਪੁਲਿਸ ਪ੍ਰਸ਼ਾਸਨ ਪੱਕੇ ਤੌਰ ‘ਤੇ ਨੱਥ ਪਾਵੇ, ਨਹੀਂ ਤਾਂ ਇਸ ਦੀ ਬਕਵਾਸ ਦਾ ਜਵਾਬ ਦੇਣ ਲਈ ਉਹ ਆਪਣਾ ਫ਼ਰਜ਼ ਨਿਭਾਉਂਦੇ ਰਹਿਣਗੇ।
                     ਇਸ ਮੌਕੇ ਭਾਈ ਪਰਮਿੰਦਰ ਸਿੰਘ ਖ਼ਾਲਸਾ, ਭਾਈ ਮਨਦੀਪ ਸਿੰਘ ਖ਼ਾਲਸਾ, ਭਾਈ ਗੁਰਸ਼ਰਨਜੀਤ ਸਿੰਘ ਛੰਨਾ, ਭਾਈ ਸਤਵਿੰਦਰ ਸਿੰਘ ਨਿਹੰਗ, ਭਾਈ ਸੁਖਦੇਵ ਸਿੰਘ ਹਰੀਆਂ, ਬੀਬੀ ਮਨਿੰਦਰ ਕੌਰ, ਭਾਈ ਬਲਬੀਰ ਸਿੰਘ, ਭਾਈ ਮਨਦੀਪ ਸਿੰਘ ਗੁਰਦਾਸਪੁਰ, ਭਾਈ ਮਨਜੀਤ ਸਿੰਘ ਡੱਲਾ, ਭਾਈ ਜਸ਼ਨਦੀਪ ਸਿੰਘ, ਭਾਈ ਕੁਲਦੀਪ ਸਿੰਘ ਬਿੱਟੂ ਆਦਿ ਹਾਜ਼ਰ ਸਨ।

Check Also

ਵਾਲਮੀਕਿ ਭਾਈਚਾਰੇ ਦੀਆਂ ਸਾਰੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ – ਵਿਧਾਇਕ ਡਾ. ਅਜੇ ਗੁਪਤਾ

ਅੰਮ੍ਰਿਤਸਰ, 3 ਅਗਸਤ (ਸੁਖਬੀਰ ਸਿੰਘ) –  ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ …