Tuesday, September 29, 2026

ਸੀ.ਜੇ.ਐਮ ਹਰਪ੍ਰੀਤ ਕੌਰ ਵਲੋਂ ‘ਸਖੀ ਵਨ ਸਟਾਪ ਸੈਂਟਰ’ ਦੀ ਅਚਨਚੇਤ ਚੈਕਿੰਗ

ਨਵਾਂਸ਼ਹਿਰ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਹਰਪ੍ਰੀਤ ਕੌਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਦੇਖ-ਰੇਖ ਹੇਠ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਚੱਲ ਰਹੇ ‘ਸਖੀ ਵਨ ਸਟਾਪ ਸੈਂਟਰ’ ਦੀ ਅਚਨਚੇਤ ਚੈਕਿੰਗ ਕੀਤੀ।ਉਨ੍ਹਾਂ ਇਸ ਸਮੇਂ ਹਦਾਇਤ ਕੀਤੀ ਕਿ ‘ਸਖੀ ਵਨ ਸਟਾਪ ਸੈਂਟਰ’ ਵੱਲੋਂ ਹਿੰਸਾ ਪੀੜਤ ਔਰਤਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੁਵਿਧਾਵਾਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਪਿੰਡ ਅਤੇ ਮੁਹੱਲਾ ਪੱਧਰ ’ਤੇ ਜਾਗਰੂਕਤਾ ਕੈਂਪ ਲਗਾਏ ਜਾਣ।
                ਉਨ੍ਹਾਂ ਦੱਸਿਆ ਕਿ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਨੂੰ ਇਨਸਾਫ਼ ਦੇਣ ਲਈ ‘ਸਖੀ ਵਨ ਸਟਾਪ ਸੈਂਟਰ’ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਕਾਨੂੰਨੀ ਸਹਾਇਤਾ ਅਤੇ ਸਲਾਹ ਮੁਫ਼ਤ ਦਿੱਤੀ ਜਾਂਦੀ ਹੈ।ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀ ਵੱਲੋਂ ਹਿੰਸਾ ਪੀੜਤ ਔਰਤਾਂ ਨੂੰ ਅਦਾਲਤ ਵਿਚ ਕੇਸ ਲੜਨ ਲਈ ਵਕੀਲ ਦੀਆਂ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਈਆਂ ਜਾਂਦੀਆਂ ਹਨ।ਉਨ੍ਹਾਂ ਕਿਹਾ ਕਿ ਜਿਥੇ ਇਸ ਸੈਂਟਰ ਵੱਲੋਂ ਹਿੰਸਾ ਪੀੜਤ ਔਰਤਾਂ ਨੂੰ ਇਕ ਛੱਤ ਥੱਲੇ ਔਖੇ ਸਮੇਂ ਮਦਦ, ਡਾਕਟਰੀ ਸਹਾਇਤਾ, ਕਾਊਂਸਲਿੰਗ ਆਦਿ ਸਹੀਲਤਾਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ, ਉਥੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਸ ਸੈਂਟਰ ਵਿਚ ਲੀਗਲ ਏਡ ਕਲੀਨਿਕ ਵੀ ਸਥਾਪਿਤ ਕੀਤਾ ਗਿਆ ਹੈ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …