ਨਵਾਂਸ਼ਹਿਰ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵਲੋ ਕੋਰੋਨਾ
ਮਹਾਂਮਾਰੀ ਸਬੰਧੀ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਪੁਲਿਸ ਵਲੋ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ‘ਤੇ ਘੁੰਮਣ ਵਾਲੇ 610 ਵਿਅਕਤੀਆਂ ਦੇ ਕੋਰੋਨਾ ਟੈਸਟ ਕਰਵਾਏ ਗਏ।ਜਦਕਿ ਬਿਨਾਂ ਮਾਸਕ ਘੁੰਮ ਰਹੇ 30 ਵਿਅਕਤੀਆਂ ਦੇ ਚਲਾਨ ਕੱਟੇ ਗਏ।
ਉਹਨਾਂ ਜਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਦੇ ਨਿਯਮਾਂ ਪ੍ਰਤੀ ਲਾਪ੍ਰਵਾਹੀ ਨਾ ਦਿਖਾਉਣ ਅਤੇ ਇਸ ਘਾਤਕ ਬੀਮਾਰੀ ਨੂੰ ਹਲਕੇ ਵਿੱਚ ਨਾ ਲੈਣ।ਜਿਲਾ ਪੁਲਿਸ ਵਲੋਂ ਸਾਂਝ ਕੇਂਦਰ ਦੀ ਮੀਡੀਆ ਵੈਨ ਇੰਚਾਰਜ਼ ਏ.ਐਸ.ਆਈ ਹੁਸਨ ਲਾਲ ਅਤੇ ਥਾਣਿਆਂ ਵਲੋ ਵੀ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਉਹਨਾਂ ਨੇ ਇਹ ਵੀ ਕਿਹਾ ਕਿ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਨਾਲ ਹੀ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਕੋਵਿਡ ਮੁਕਤ ਕੀਤਾ ਜਾ ਸਕੇਗਾ।
Check Also
ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …
Punjab Post Daily Online Newspaper & Print Media