ਅੰਮ੍ਰਿਤਸਰ, 23 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਕੱਲ੍ਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ
ਪੁੱਜੇ ਪੰਜਾਬ ਕਾਂਗਰਸ ਦੇ ਨਵ-ਨਿਯੁੱਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਗੁਰੂ ਘਰ ਦੀ ਮਾਣ-ਮਰਯਾਦਾ ਅਤੇ ਪ੍ਰੰਪਰਾ ਦਾ ਉਲੰਘਣ ਕਰਨ ’ਤੇ ਉਸ ਦੀ ਸਖ਼ਤ ਆਲੋਚਨਾ ਕੀਤੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰੂ ਘਰ ਆਉਣ ਸਮੇਂ ਕਾਂਗਰਸ ਆਗੂਆਂ ਨੇ ਜਿਸ ਤਰ੍ਹਾਂ ਸ਼ਕਤੀ ਪ੍ਰਗਟਾਵਾ ਕੀਤਾ ਹੈ, ਉਸ ਨਾਲ ਸਿੱਖਾਂ ਸੰਗਤਾਂ ਦੀਆਂ ਭਾਵਨਾਵਾਂ ਦੁੱਖੀਆਂ ਹਨ।ਗੁਰੂ ਘਰ ਅੰਦਰ ਨਿਮਰਤਾ ਅਤੇ ਸਹਿਣਸ਼ੀਲਤਾ ਨਾਲ ਆਉਣ ਦੀ ਰਵਾਇਤ ਹੈ, ਪਰ ਸਿੱਧੂ ਸਮੇਤ ਕਾਂਗਰਸ ਵਿਧਾਇਕਾਂ ਤੇ ਕਾਂਗਰਸ ਦੇ ਅਹੁਦੇਦਾਰਾਂ ਨੇ ਪਰਕਰਮਾਂ ਅੰਦਰ ਮਰਯਾਦਾ ਦਾ ਖਿਆਲ ਨਹੀਂ ਰੱਖਿਆ।ਉਨ੍ਹਾਂ ਕਿਹਾ ਕਿ ਰਾਜਸੀ ਆਗੂਆਂ ਨੂੰ ਇਸ ਪਾਵਨ ਅਸਥਾਨ ’ਤੇ ਪੁੱਜਣ ਸਮੇਂ ਗੁਰੂ ਘਰ ਦੀਆਂ ਰਵਾਇਤਾਂ ਅਤੇ ਸਤਿਕਾਰ ਦਾ ਖਿਆਲ ਜ਼ਰੂਰ ਰੱਖਣਾ ਚਾਹੀਦਾ ਹੈ।
Check Also
ਵਧ ਰਹੀ ਗਰਮੀ ਦੇ ਮੱਦੇਨਜ਼ਰ ਥਾਣਾ ਸੁਲਤਾਨਵਿੰਡ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵਧ ਰਹੀ ਗਰਮੀ ਨੂੰ ਧਿਆਨ …
Punjab Post Daily Online Newspaper & Print Media