ਬੀਬੀ ਜਗੀਰ ਕੌਰ ਨੇ ਜੇਤੂ ਬੱਚਿਆਂ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 23 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਕਵੀਸ਼ਰੀ ਮੁਕਾਬਲੇ ਕਰਵਾਏ ਗਏ।ਮਾਝਾ ਜੋਨ ਦੇ ਬੱਚਿਆਂ ਦੇ ਇਹ ਦੋ ਦਿਨਾਂ ਮੁਕਾਬਲੇ ਬੀਤੇ ਕੱਲ੍ਹ ਸ਼ੁਰੂ ਹੋਏ ਸਨ, ਜਿਸ ਵਿਚ ਅੰਮ੍ਰਿਤਸਰ, ਗੁਰਦਾਸਪੁਰ, ਤਰਨ ਤਾਰਨ, ਕਪੂਰਥਲਾ ਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੀਆਂ 28 ਟੀਮਾਂ ਨੇ ਕਵੀਸ਼ਰੀ ਦੁਆਰਾ ਨੌਵੇਂ ਪਾਤਸ਼ਾਹ ਜੀ ਦਾ ਜੀਵਨ ਇਤਿਹਾਸ ਪੇਸ਼ ਕੀਤਾ।ਅੱਜ ਸਮਾਪਤੀ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਕੇ ਜੇਤੂ ਟੀਮਾਂ ਨੂੰ ਸਨਮਾਨਿਤ ਕੀਤਾ।ਬੀਬੀ ਜਗੀਰ ਕੌਰ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਸਿੱਖ ਧਰਮ ਇਤਿਹਾਸ ਬਾਰੇ ਇਸੇ ਤਰ੍ਹਾਂ ਕਵੀਸ਼ਰੀ ਕਲਾ ਰਾਹੀਂ ਪ੍ਰਚਾਰ ਕਰਦੇ ਰਹਿਣ ਅਤੇ ਹੋਰਨਾਂ ਬੱਚਿਆਂ ਨੂੰ ਵੀ ਪ੍ਰੇਰਿਤ ਕਰਨ।ਉਨ੍ਹਾਂ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਜੋਨਲ ਮੁਕਾਬਲਿਆਂ ਮਗਰੋਂ ਪੰਜਾਬ ਪੱਧਰੀ ਮੁਕਾਬਲੇ ਵਿਚ ਪਹਿਲੇ ਸਥਾਨ ‘’ਤੇ ਰਹਿਣ ਵਾਲੀਆਂ ਟੀਮਾਂ ਨੂੰ 21 ਹਜ਼ਾਰ, ਦੂਸਰੇ ਸਥਾਨ ’ਤੇ ਆਉਣ ਵਾਲਿਆਂ ਨੂੰ 15 ਹਜ਼ਾਰ ਰੁਪਏ ਅਤੇ ਤੀਜਾ ਸਥਾਨ ਗ੍ਰਹਿਣ ਕਰਨ ਵਾਲਿਆਂ ਨੂੰ 11 ਹਜ਼ਾਰ ਰੁਪਏ ਦਿੱਤੇ ਜਾਣਗੇ।ਇਸ ਤੋਂ ਇਲਾਵਾ ਭਾਗ ਲੈਣ ਵਾਲਿਆਂ ਬੱਚਿਆਂ ਨੂੰ ਵੀ 500-500 ਰੁਪਏ ਹੌਸਲਾ ਅਫ਼ਜਾਈ ਵਜੋਂ ਦਿੱਤੇ ਜਾਣਗੇ।ਉਨਾਂ ਨੇ ਬੱਚਿਆਂ, ਮਾਪਿਆਂ ਅਤੇ ਤਿਆਰੀ ਕਰਵਾਉਣ ਵਾਲੇ ਕਵੀਸ਼ਰਾਂ ਨੂੰ ਵਧਾਈ ਦਿੰਦਿਆਂ ਸਿੱਖੀ ਪ੍ਰਚਾਰ ਲਈ ਕਾਰਜ਼ ਕਰਦੇ ਰਹਿਣ ਦੀ ਪ੍ਰੇਰਣਾ ਕੀਤੀ।
ਧਰਮ ਪ੍ਰਚਾਰ ਕਮੇਟੀ ਵੱਲੋਂ ਕਰਵਾਏ ਗਏ ਬੱਚਿਆਂ ਦੇ ਇਨ੍ਹਾਂ ਕਵੀਸ਼ਰੀ ਮੁਕਾਬਲਿਆਂ ਵਿੱਚੋਂ ਪਹਿਲੇ ਸਥਾਨ ਗੁਰਦਾਸਪੁਰ ਜ਼ਿਲ੍ਹੇ ਦੇ ਪ੍ਰਦੀਪ ਕੌਰ, ਰਮਨਪ੍ਰੀਤ ਕੌਰ ਤੇ ਗੁਰਸ਼ਰਨ ਕੌਰ ਦਾ ਜਥਾ ਰਿਹਾ।ਅੰਮ੍ਰਿਤਸਰ ਜ਼ਿਲ੍ਹੇ ਦੇ ਅਰਸ਼ਦੀਪ ਸਿੰਘ, ਜੈਪਾਲ ਸਿੰਘ ਤੇ ਦੀਪਕ ਸਿੰਘ ਨੇ ਦੂਜਾ ਅਤੇ ਡੇਰਾ ਬਾਬਾ ਨਾਨਕ ਦੀਆਂ ਬੱਚੀਆਂ ਗੁਰਸ਼ਰਨ ਕੌਰ, ਜਸਕੀਰਤ ਕੌਰ ਤੇ ਸਿਮਰਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਕਵੀਸ਼ਰੀ ਮੁਕਾਬਲਿਆਂ ਮੌਕੇ ਬੱਚਿਆਂ ਦੀ ਹੌਸਲਾ ਅਫ਼ਜਾਈ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਬਚਨ ਸਿੰਘ ਕਰਮੂੰਵਾਲਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਹਰਜਾਪ ਸਿੰਘ ਸੁਲਤਾਨਵਿੰਡ, ਬਾਵਾ ਸਿੰਘ ਗੁਮਾਨਪੁਰਾ, ਸੁਰਜੀਤ ਸਿੰਘ ਤੁਗਲਵਾਲ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਿਮਰਜੀਤ ਸਿੰਘ,. ਮਲਕੀਤ ਸਿੰਘ ਬਹਿੜਵਾਲ ਤੇ ਪਲਵਿੰਦਰ ਸਿੰਘ, ਓ.ਐਸ.ਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਪ੍ਰਚਾਰਕ ਭਾਈ ਅਮਰ ਸਿੰਘ, ਭਾਈ ਮਲਕੀਤ ਸਿੰਘ, ਕਵੀਸ਼ਰ ਭਾਈ ਗੁਰਿੰਦਰਪਾਲ ਸਿੰਘ ਬੈਂਕਾ, ਭਾਈ ਜੋਗਾ ਸਿੰਘ ਭਾਗੋਵਾਲ, ਭਾਈ ਸੁੱਚਾ ਸਿੰਘ ਆਦਿ ਨੇ ਸ਼ਮੂਲੀਅਤ ਕੀਤੀ।