Friday, June 5, 2026

ਪੁਲਿਸ ਨੇ ਬਿਨਾਂ ਮਾਸਕ ਵਾਲੇ 591 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-25 ਦੇ ਕੀਤੇ ਚਲਾਨ

ਨਵਾਂਸ਼ਹਿਰ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 591 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 25 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਲਾਕਡਾੳੂਨ ਅਤੇ ਨਾਈਟ ਕਰਫਿਊ ਸਮੇਂ ਘਰਾਂ ਤੋਂ ਬਾਹਰ ਨਾ ਨਿਕਲਣ।ਉਨ੍ਹਾਂ ਇਹ ਵੀ ਕਿਹਾ ਕਿ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲਿਆ ਜਾਵੇ ਅਤੇ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਸਾਂਝ ਕੇਂਦਰ ਦੀ ਮੀਡੀਆ ਵੈਨ ਅਤੇ ਥਾਣਿਆਂ ਦੇ ਮੁੱਖ ਅਫ਼ਸਰਾਂ ਵੱਲੋਂ ਵੀ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ਵਿੱਚ ਜਿਲ੍ਹੇ `ਚੋਂ ਹਾਸਲ ਕੀਤੀਆਂ ਸ਼ਾਨਦਾਰ ਪੁਜ਼ੀਸ਼ਨਾਂ

ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਅਕਾਦਮਿਕ ਉਤਮਤਾ ਦੀ ਆਪਣੀ …