Monday, July 14, 2025
Breaking News

ਖ਼ਾਲਸਾ ਕਾਲਜ ਵਿਖੇ ਲੱਗਾ ਕੋਰੋਨਾ ਵੈਕਸੀਨ ਦਾ ਤੀਸਰਾ ਟੀਕਾਕਰਨ ਕੈਂਪ

ਅੰਮ੍ਰਿਤਸਰ, 23 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਕੋਰੋਨਾ ਵੈਕਸੀਨੇਸ਼ਨ ਦਾ ਤੀਜਾ ਕੈਂਪ ਲਗਾਇਆ ਗਿਆ।ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਪੂਰੇ ਦੇਸ਼ ’ਚ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ।ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਲੋਕਾਂ ਨੂੰ ਵੈਕਸੀਨ ਲਗਾਈ ਜਾ ਰਹੀ ਹੈ ਤਾਂ ਜੋ ਮਹਾਂਮਾਰੀ ਤੋਂ ਰਾਹਤ ਮਿਲੇ ਅਤੇ ਹਾਲਾਤ ਆਮ ਵਾਂਗ ਬਣਨ।ਪੰਜਾਬ ਸਰਕਾਰ ਆਉਣ ਵਾਲੇ ਦਿਨਾਂ ’ਚ ਸ਼ੁਰੂ ਹੋ ਰਹੇ ਕਾਲਜਾਂ ਦੇ ਨਵੇਂ ਸੈਸ਼ਨ ਨੂੰ ਰਵਾਇਤੀ ਢੰਗ ਅਨੁਸਾਰ ਕਾਲਜ਼ਾਂ ’ਚ ਵਿਦਿਆਰਥੀਆਂ ਨੂੰ ਬੁਲਾ ਕੇ ਕਲਾਸਾਂ ’ਚ ਪੜਾਉਣ ਬਾਰੇ ਸੋਚ ਰਹੀ ਹੈ।
ਉਨ੍ਹਾਂ ਦੱਸਿਆ ਕਿ ਨਵੇਂ ਸੈਸ਼ਨ ’ਚ ਜਿਥੇ ਕਾਲਜ ਆਉਣ ਵਾਲੇ ਹਰ ਵਿਦਿਆਰਥੀ ਲਈ ਵੈਕਸੀਨ ਦਾ ਟੀਕਾ ਲਗਾਉਣਾ ਲਾਜ਼ਮੀ ਹੋਵੇਗਾ, ਉਥੇ ਕਾਲਜ ਦੇ ਸਮੂਹ ਸਟਾਫ ਨੂੰ ਵੀ ਵੈਕਸੀਨ ਲਗਾਈ ਜਾ ਰਹੀ ਹੈ।ਸਟਾਫ ਦੇ 80 ਫੀਸਦ ਮੈਂਬਰਾਂ ਨੇ ਆਪੋ ਆਪਣੇ ਇਲਾਕੇ ਦੇ ਸਰਕਾਰੀ ਹਸਪਤਾਲਾਂ ਤੋਂ ਟੀਕਾ ਲਗਵਾਇਆ ਹੋਇਆ ਹੈ।ਪਰ ਕੁੱਝ ਸਟਾਫ ਮੈਂਬਰਾਂ ਨੂੰ ਵੈਕਸੀਨ ਦੀ ਸਪਲਾਈ ਘੱਟਣ ਕਰਕੇ ਜਾਂ ਹੋਰ ਕਾਰਨਾਂ ਕਰਕੇ ਮੁਸ਼ਕਿਲ ਆ ਰਹੀ ਸੀ।ਜਿਸ ਕਰਕੇ ਸਿਵਲ ਸਰਜਨ ਨੂੰ ਕਾਲਜ ਵਿਖੇ ਵਿਸ਼ੇਸ਼ ਟੀਕਾਕਰਣ ਕੈਂਪ ਲਗਾਉਣ ਲਈ ਕਿਹਾ ਗਿਆ ਸੀ।ਉਨ੍ਹਾਂ ਦੇ ਹੁਕਮਾਂ ਅਧੀਨ ਯੂ.ਪੀ ਐੱਚ. ਸੀ. ਪੁਤਲੀਘਰ ਦੇ ਆਰ. ਐੱਮ. ਓ. ਡਾ. ਅਮਨਪ੍ਰੀਤ ਅਤੇ ਡਾ. ਨਿਸ਼ਾ ਦੀ ਟੀਮ ਨੇ ਕਾਲਜ ਦੀ ਡਿਸਪੈਂਸਰੀ ਵਿਖੇ ਉਕਤ ਕੈਂਪ ਲਗਾ ਕੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਦੇ 205 ਮੈਂਬਰਾਂ ਨੂੰ ਕੋਵਿਸ਼ੀਲਡ ਵੈਕਸੀਨ ਦੇ ਟੀਕੇ ਲਗਾਏ।
                  ਕੈਂਪ ਦੌਰਾਨ ਕਾਲਜ ਡਿਸਪੈਂਸਰੀ ਦੇ ਇੰਚਾਰਜ ਡਾ. ਚਰਨਜੀਤ ਸਿੰਘ, ਕਾਲਜ ਦੀ ਸਕਿਓਰਿਟੀ ਟੀਮ ਨੇ ਵੀ ਬਾਹਰੋਂ ਆਈ ਟੀਮ ਵਿੱਚ ਸ਼ਾਮਲ ਪ੍ਰੇਮਜੀਤ ਕੌਰ ਏ.ਐਨ.ਐਮ, ਮਨਦੀਪ ਕੌਰ, ਤੇਜਵੰਤ ਕੌਰ ਆਦਿ ਨੂੰ ਸਹਿਯੋਗ ਦਿੱਤਾ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …