Thursday, August 27, 2026

ਦਸਵੀਂ ਤੋਂ ਬਾਰਵੀਂ ਜਮਾਤਾਂ ਲਈ 26 ਜੁਲਾਈ ਤੋਂ ਸ਼ਰਤਾਂ ਸਮੇਤ ਖੁੱਲਣਗੇ ਸਕੂਲ – ਡੀ.ਸੀ

ਸੰਗਰੂਰ, 24 ਜੁਲਾਈ (ਜਗਸੀਰ ਲੌਂਗੋਵਾਲ) – ਜ਼ਿਲਾ ਮੈਜ਼ਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਨੇ ਦੱਸਿਆ ਹੈ ਕਿ ਦਸਵੀਂ, ਗਿਆਰਵੀਂ ਅਤੇ ਬਾਰਵੀਂ ਦੀਆਂ ਜਮਾਤਾਂ ਲਈ 26 ਜੁਲਾਈ 2021 ਤੋਂ ਸਮੂਹ ਸਕੂਲ ਖੋਲਣ ਦੀ ਆਗਿਆ ਹੋਵੇਗੀ।ਸਕੂਲ ਵਿੱਚ ਸਿਰਫ਼ ਉਨਾਂ ਅਧਿਆਪਕਾਂ/ਸਟਾਫ਼ ਨੂੰ ਆਉਣ ਦੀ ਆਗਿਆ ਹੋਵੇਗੀ ਜਿਨਾਂ ਦੇ ਕੋਵਿਡ-19 ਵੈਕਸੀਨੇਸ਼ਨ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣ।ਸਕੂਲ ਵਿੱਚ ਸਿਰਫ਼ ਉਹੀ ਵਿਦਿਆਰਥੀ ਆ ਸਕਦੇ ਹਨ, ਜਿਨਾਂ ਵਿਦਿਆਰੀਆਂ ਦੇ ਮਾਤਾ-ਪਿਤਾ ਵਲੋਂ ਆਪਣੇ ਬੱਚੇ ਨੂੰ ਸਕੂਲ ਵਿੱਚ ਭੇਜਣ ਦੀ ਇੱਛਾ ਹੋਵੇਗੀ ਅਤੇ ਕੋਈ ਵੀ ਵਿਦਿਆਰਥੀ ਆਪਣੀ ਇੱਛਾ ਅਨੁਸਾਰ ਆਨਲਾਈਨ ਕਲਾਸਾਂ ਵੀ ਲਗਾ ਸਕਦਾ ਹੈ।ਇਸ ਸਬੰਧੀ ਵਿਦਿਆਰਥੀਆਂ ਨੂੰ ਸਕੂਲ ਭੇਜਣ ਤੋਂ ਪਹਿਲਾਂ ਇੱਕ ਅੰਡਰਟੇਕਿੰਗ ਜ਼ਿਲਾ ਮੈਜ਼ਿਸਟਰੇਟ ਦਫ਼ਤਰ ਨੂੰ ਭੇਜੀ ਜਾਵੇ। ਜੇਕਰ ਸਥਿਤੀ ਕਾਬੂ ਹੇਠ ਰਹਿੰਦੀ ਹੈ ਤਾਂ ਇਸੇ ਤਰ੍ਹਾਂ ਬਾਕੀ ਕਲਾਸਾਂ ਨੂੰ ਵੀ 2 ਅਗਸਤ 2021 ਤੋਂ ਖੋਲਣ ਦੀ ਮਨਜ਼ੂਰੀ ਦੇ ਦਿੱਤੀ ਜਾਵੇਗੀ।ਸਮੂਹ ਸਕੂਲਾਂ ਵਿੱਚ ਕੋਵਿਡ-19 ਦੇ ਬਚਾਅ ਸਬੰਧੀ ਜਾਰੀ ਹਦਾਇਤਾਂ ਅਤੇ ਸਿੱਖਿਆ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣੀ ਲਾਜ਼ਮੀ ਹੋਵੇਗੀ।
                  ਉਕਤ ਤੋਂ ਇਲਾਵਾ ਜ਼ਿਲਾ ਮੈਜਿਸਟ੍ਰੇਟ ਵਲੋਂ ਜਾਰੀ ਹਦਾਇਤਾਂ ਵਿੱਚ ਕੋਵਿਡ-19 ਸਬੰਧੀ ਐਮ.ਐਚ.ਏ ਅਤੇ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ 6 ਫੁੱਟ ਦੀ ਸਮਾਜਿਕ ਦੂਰੀ ਨੂੰ ਬਣਾਈ ਰੱਖਣਾ, ਬਜ਼ਾਰਾਂ ਅਤੇ ਪਬਲਿਕ ਟਰਾਂਸਪੋਰਟ ਵਿੱਚ ਭੀੜ ਨੂੰ ਸੀਮਿਤ ਰੱਖਣਾ, ਮਾਸਕ ਪਹਿਨਣਾ, ਵਾਰ-ਵਾਰ ਹੱਥ ਧੋਣਾ ਅਤੇ ਜਨਤਕ ਥਾਵਾਂ ‘ਤੇ ਥੁੱਕਣ ਦੀ ਮਨਾਹੀ ਆਦਿ ਸਬੰਧੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣੀ ਲਾਜ਼ਮੀ ਹੋਵੇਗੀ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …