ਸੰਗਰੂਰ, 24 ਜੁਲਾਈ (ਜਗਸੀਰ ਲੌਂਗੋਵਾਲ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਿਲ੍ਹਾ ਸੰਗਰੂਰ ਵਲੋਂ ਪਾਣੀ ਦੀ ਸੁਚੱਜੀ ਵਰਤੋਂ ਅਤੇ ਝੋਨੇ ਦੀ ਸਿੱਧੀ
ਬਿਜ਼ਾਈ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਹਿੱਤ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਮੁੱਖ ਖੇਤੀਬਾੜੀ ਅਫਸਰ ਸੰਗਰੂਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀ.ਆਈ.ਪੀ.ਟੀ ਦੇ ਸਹਿਯੋਗ ਨਾਲ ਬਲਾਕ ਭਵਾਨੀਗੜ੍ਹ ਦੇ ਪਿੰਡ ਰਾਮਪੁਰਾ ਅਤੇ ਬਲਾਕ ਧੂਰੀ ਦੇ ਪਿੰਡ ਚੀਮਾਂ ਅਤੇ ਢਢੋਗਲ ਵਿਖੇ ਫੀਲਡ ਡੇਅ ਲਗਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ।ਡਾ. ਜ਼ਸਵਿੰਦਰ ਸਿੰਘ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਵਿਭਾਗ ਵੱਲੋਂ ਚਾਲੂ ਸਾਲ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਨੂੰ ਸਿੱਧੀ ਬਿਜਾਈ ਲਈ ਪ੍ਰੇਰਿਤ ਕੀਤਾ ਗਿਆ ਹੈ ਤਾਂ ਜ਼ੋ ਪੰਜਾਬ ਦੇ ਸਾਲਾਂ ਦਰ ਸਾਲ ਨਿਘਰ ਰਹੇ ਪਾਣੀ ਦੇ ਪੱਧਰ ਨੂੰ ਠੱਲ੍ਹ ਪਾਉਣ ਦੇ ਨਾਲ ਝੋਨੇ ਦੀ ਖੇਤੀ ਵਿੱਚ ਦਿਨੋ ਦਿਨ ਵੱਧਦੇ ਖੇਤੀ ਖਰਚਿਆਂ ਨੂੰ ਘਟਾਇਆ ਜਾ ਸਕੇ।ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਲਗਭਗ 31000 ਹੈਕਟਰ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜ਼ਾਈ ਕਰਵਾਈ ਗਈ ਹੈ ਅਤੇ ਪੀ.ਆਰ ਅਤੇ ਬਾਸਮਤੀ ਦੀਆਂ ਕਿਸਮਾਂ ਦਾ ਚੰਗਾ ਝਾੜ ਲੇੈਣ ਲਈ ਘੱਟ ਪੇੈਸਟੀਸਾੲਡੀਜ ਦੀ ਵਰਤੋਂ ਕਰਨ ਲਈ ਪ੍ਰੇਰਿਤ ਵੀ ਕੀਤਾ ਜਾ ਰਿਹਾ ਹੈ।
ਡਾ. ਮਨਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਦੱਸਿਆ ਕਿ ਸਿੱਧੀ ਬਿਜ਼ਾਈ ਨਾਲ ਜੀਰੀ ਦੀ ਫਸਲ ਤੇ ਨਦੀਨਾਂ ਅਤੇ ਕੀੜੇ ਮਕੌੜਿਆਂ ਅਤੇ ਹੋਰ ਬਿਮਾਰੀਆ ਘੱਟ ਲੱਗਦੀਆਂ ਹਨ ਅਤੇ ਜ਼ੀਰੀ ਦੀ ਫਸਲ ਦਾ ਝਾੜ ਵੀ ਵਧਦਾ ਹੈ ਅਤੇ ਡਾ. ਸੁਰਜੀਤ ਸਿੰਘ ਵਿਗਿਆਨੀ ਪੀ.ਏ.ਯੂ ਲੁਧਿਆਣਾ ਨੇ ਲੋੜ ਮੁਤਾਬਿਕ ਪਾਣੀ ਦੀ ਜ਼ਰੂਰਤ ਦੱਸਣ ਲਈ ਡਿਜ਼ੀਟਲ ਸੈਂਸਰ ਡਿਵਾਇਸ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ।
Check Also
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 10 ਜੂਨ ਨੂੰ
ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ …
Punjab Post Daily Online Newspaper & Print Media