Monday, October 5, 2026

ਘੱਟਗਿਣਤੀਆਂ ਕਮਿਸ਼ਨ ਪੰਜਾਬ ਦੇ ਮੈਂਬਰ ਲਾਲ ਹੁਸੈਨ ਨੇ ਕੇਂਦਰੀ ਜੇਲ੍ਹ ਦੇ ਕੈਦੀਆਂ ਨਾਲ ਮਨਾਈ ਈਦ

ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ) – ਪੰਜਾਬ ਰਾਜ ਘੱਟਗਿਣਤੀਆਂ ਕਮਿਸ਼ਨ ਪੰਜਾਬ ਦੇ ਮੈਂਬਰ ਲਾਲ ਹੁਸੈਨ ਨੇ ਕੇਂਦਰੀ ਜੇਲ ਅੰਮ੍ਰਿਤਸਰ ਵਿਖੇ ਮੁਸਲਮਾਨ ਭਾਈਚਾਰੇ ਨਾਲ ਈਦ ਮਨਾਈ।ਜੇਲ੍ਹ ਸੁਪਰਡੈਂਟ ਹੇਮੰਤ ਸ਼ਰਮਾ ਵਲੋਂ ਮੈਂਬਰ ਲਾਲ ਹੁਸੈਨ ਨੂੰ ਜੇਲ੍ਹ ਵਿੱਚ ਮੁਸਲਮਾਨ ਭਾਈਚਾਰੇ ਅਤੇ ਘੱਟਗਿਣਤੀ ਭਾਈਚਾਰੇ ਦੇ ਲੋਕਾਂ ਨਾਲ ਮਿਲਾਇਆ ਗਿਆ।ਜਨਾਬ ਲਾਲ ਹੁਸੈਨ ਨੇ ਮੁਸਲਮਾਨ ਅਤੇ ਘੱਟਗਿਣਤੀ ਭਾਈਚਾਰੇ ਦੇ ਕੈਦੀਆਂ ਨੂੰ ਈਦ ਦੀਆਂ ਮੁਬਾਰਕਾਂ ਦਿੱਤੀਆਂ।ਕੇਂਦਰੀ ਜੇਲ ਦੇ ਸੁਪਰਡੈਂਟ ਹੇਮੰਤ ਸ਼ਰਮਾ ਤੇ ਯੂਸੁਫ ਮੁਹੰਮਦ ਨੇ ਕਮਿਸ਼ਨ ਦੇ ਮੈਂਬਰ ਲਾਲ ਹੁਸੈਨ ਨੂੰ ਸਨਮਾਨਿਤ ਕੀਤਾ ਅਤੇ ਈਦ ਮੁਬਾਰਕ ਕਹੀ।
                  ਇਸ ਮੌਕੇ ਪੀ.ਏ ਵਿਰਸਾ ਸਿੰਘ ਹੰਸ, ਪੀ.ਏ ਮੰਗਾ ਸਿੰਘ ਮਾਹਲਾ, ਪੀ.ਆਰ.ਓ ਜਗਦੀਸ਼ ਸਿੰਘ ਚਾਹਲ ਅਤੇ ਸਲਾਹਕਾਰ ਅਵਤਾਰ ਸਿੰਘ ਘਰਿੰਡਾ ਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …