13 ਅਗਸਤ ਨੂੰ ਕਰਵਾਈ ਜਾਵੇਗੀ ਫੂਲ ਡਰੈਸ ਰਿਹਰਸਲ
ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ‘ਚ ਮਨਾਏ ਜਾ ਰਹੇ ਜਿਲ੍ਹਾ ਪੱਧਰੀ 75ਵੇਂ ਆਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ
ਚਾੜਣ ਲਈ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਰੂਹੀ ਡੱਗ ਵਲੋਂ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਦੀ ਫੁੱਲ ਡਰੈਸ ਰਿਹਰਸਲ 13 ਅਗਸਤ ਨੂੰ ਹੋਵੇਗੀ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਫੁੱਲ ਡਰੈਸ ਰਿਹਰਸਲ ਨੂੰ ਸਫਲਤਾ ਪੂਰਵਕ ਨੇਪਰੇ ਚਾੜਿਆ ਜਾਵੇ ਅਤੇ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਗਮ ਅਤੇ ਰਿਹਰਸਲ ਵਿੱਚ ਭਾਗ ਲੈਣ ਵਾਲੇ ਬੱਚਿਆਂ ਲਈ ਪਾਣੀ, ਮੈਡੀਕਲ ਸਹੂਲਤਾਂ ਦਾ ਪੂਰਾ ਪ੍ਰਬੰਧ ਕੀਤਾ ਜਾਵੇ।ਇਸ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਨਿਪਟਣ ਲਈ ਐਂਬੂਲੈਂਸ ਦੀ ਡਿਊਟੀ ਵੀ ਰਿਹਰਸਲ ਦੌਰਾਨ ਲਗਾਈ ਜਾਵੇ।
ਇਸ ਮੌਕੇ ਸੰਦੀਪ ਰਿਸ਼ੀ ਵਧੀਕ ਕਮਿਸ਼ਨਰ ਨਗਰ ਨਿਗਮ, ਡਾ. ਹਰਨੂਰ ਕੌਰ ਢਿਲੋਂ ਸਹਾਇਕ ਕਮਿਸ਼ਨਰ ਜਨਰਲ, ਐਸ.ਡੀ.ਐਮ ਮੈਡਮ ਅਨਾਇਤ ਗੁਪਤਾ, ਡਾ. ਚਰਨਜੀਤ ਸਿੰਘ ਸਿਵਲ ਸਰਜਨ, ਮੈਡਮ ਜਸਵੰਤ ਕੌਰ ਏ.ਸੀ.ਪੀ, ਐਸ.ਪੀ ਅਮਨਦੀਪ ਕੌਰ, ਐਸ.ਈ.ਜੇ.ਐਚ ਚਾਹਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Punjab Post Daily Online Newspaper & Print Media