ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ) – ਜਿਲੇ੍ਹ ਦੇ ਵੱਖ-ਵੱਖ ਵਿਭਾਗਾਂ ਦੀ ਸਮੀਖਿਆ ਲਈ ਸੈਕਟਰ ਮੁਤਾਬਿਕ ਕੰਮਾਂ ਦੀ ਸਮੀਖਿਆ ਕਰਨ ਲਈ ਡਿਪਟੀ
ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਮੀਟਿੰਗ ਕੀਤੀ ਗਈ।ਜਿਸ ਵਿੱਚ ਸੈਕਟਰ ਵਾਈਜ ਮਾਲ, ਸਿਖਿਆ ਅਤੇ ਸਮਾਜਿਕ ਖੇਤਰ ਦੇ ਨਾਲ ਸਬੰਧਤ ਵਿਭਾਗਾਂ ਦੇ ਕੰਮ ਦੀ ਪ੍ਰਗਤੀ ਦਾ ਜਾਇਜਾ ਲੈਂਦੇ ਹੋਏ ਸ੍ਰ ਖਹਿਰਾ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਿਕਵਰੀਆਂ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਪੁਰਾਣੇ ਪਏ ਇੰਤਕਾਲਾਂ ਦਾ ਨਿਪਟਾਰਾ ਮਿਥੇ ਸਮੇਂ ਅੰਦਰ ਕਰਨ ਦੇ ਆਦੇਸ਼ ਦਿੱਤੇ।ਉਨਾਂ ਨੇ ਤਹਿਸੀਲਦਾਰਾਂ ਨੂੰ ਕਿਹਾ ਕਿ ਜਿੰਨਾਂ ਦੇ ਖੇਤਰਾਂ ਵਿੱਚ ਇੰਤਕਾਲ ਪੈਡਿੰਗ ਹਨ, ਉਨਾਂ ’ਤੇ ਨਿੱਜੀ ਧਿਆਨ ਦੇ ਕੇ ਨੇਪਰੇ ਚਾੜਿਆ ਜਾਵੇ।ਉਨ੍ਹਾਂ ਕਿਹਾ ਕਿ ਇਹ ਆਮ ਵੇਖਣ ਵਿੱਚ ਆ ਰਿਹਾ ਹੈ ਕਿ ਰਜਿਸਟਰੀ ਕਰਵਾਉਣ ਸਮੇਂ ਲੋਕਾਂ ਵੱਲੋਂ ਇੰਤਕਾਲ ਨਹੀਂ ਕਰਵਾਇਆ ਜਾਂਦਾ, ਜਿਸ ਕਰਕੇ ਮਾਲ ਵਿਭਾਗ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸ਼ੋਸ਼ਲ ਸੈਕਟਰ ਦੇ ਵਿਭਾਗਾਂ ਨਾਲ ਵੀ ਮੀਟਿੰਗ ਦੌਰਾਨ ਖਹਿਰਾ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਅਪ੍ਰੈਲ 2021 ਤੋਂ ਜੂਨ 2021 ਤੱਕ 1569 ਲੋਕਾਂ ਨੂੰ ਲਾਭ ਦਿੱਤਾ ਗਿਆ ਹੈ ਅਤੇ ਜਲਦ ਹੀ ਇਨ੍ਹਾਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਰਾਸ਼ੀ ਪਹੁੰਚ ਜਾਵੇਗੀ।ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਵਿਭਾਗ ਕੋਵਿਡ 19 ਦੌਰਾਨ ਪੈਂਡਿੰਗ ਰਹਿ ਗਏ ਕੰਮਾਂ ਵਿੱਚ ਤੇਜ਼ੀ ਲਿਆਉਣ ਤੇ ਉਨਾਂ ਨੂੰ ਜਲਦ ਨਿਪਟਾਇਆ ਜਾਵੇ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਰੂਹੀ ਡੱਗ, ਐਸ.ਡੀ.ਐਮ ਵਿਕਾਸ ਹੀਰਾ, ਮੈਡਮ ਅਨਾਇਤ ਗੁਪਤਾ, ਦੀਪਕ ਭਾਟੀਆ, ਤਹਿਸੀਲਦਾਰ ਮਨਜੀਤ ਸਿੰਘ, ਪਰਮਜੀਤ ਸਿੰਘ, ਮਾਲ ਅਫਸਰ ਮੁਕੇਸ਼ ਸ਼ਰਮਾ, ਜਿਲ੍ਹਾ ਪ੍ਰੋਗਰਾਮ ਅਫਸਰ ਮਨਜਿੰਦਰ ਸਿੰਘ, ਜਿਲ੍ਹਾ ਸਮਾਜ ਭਲਾਈ ਅਫਸਰ ਅਸੀਸ ਇੰਦਰ ਸਿੰਘ, ਜਿਲ੍ਹਾ ਖੁਰਾਕ ਤੇ ਸਪਲਾਈ ਅਫਸਰ ਰਾਜ ਰਿਸ਼ੀ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦਾ ਚੌਥਾ ਦਿਨ
ਅੰਮ੍ਰਿਤਸਰ, 02 ਅਕਤੂਬਰ – (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ …
Punjab Post Daily Online Newspaper & Print Media