Saturday, April 18, 2026

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਫਾਰਮਾਂ ਦੀ ਤਸਦੀਕ ਸਬੰਧੀ ਹੁਕਮ ਜ਼ਾਰੀ

ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਕਾਫ਼ੀ ਸਾਰੀ ਆਸਾਮੀਆਂ ਦੀ ਭਰਤੀ ਸ਼ੁਰੂ ਕੀਤੀ ਗਈ ਹੈ ਅਤੇ ਸਕੂਲਾਂ ਕਾਲਜਾਂ ਵਿੱਚ ਦਾਖਲਿਆਂ ਦੀ ਪ੍ਰਕਿਰਿਆ ਵੀ ਚੱਲ ਰਹੀ ਹੈ।ਵਿਦਿਆਰਥੀਆਂ ਅਤੇ ਸੰਭਾਵਿਕ ਉਮੀਦਵਾਰਾਂ ਨੂੰ ਆਪਣੇ ਫਾਰਮਾਂ ਦੇ ਨਾਲ ਨਾਲ ਵੱਖ-ਵੱਖ ਤਰ੍ਹਾਂ ਦੇ ਸਰਟੀਫਿਕੇਟ ਬਣਾਉਣ ਲਈ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਇਸ ਲਈ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਵੱਖ-ਵੱਖ ਅਧਿਕਾਰੀ ਫਾਰਮਾਂ ਦੀ ਤਸਦੀਕ ਕਰ ਸਕਦੇ ਹਨ।
                  ਇਸ ਸਬੰਧੀ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਫਾਰਮਾਂ ਦੀ ਤਸਦੀਕ ਪਟਵਾਰੀ, ਨੰਬਰਦਾਰ, ਸਰਪੰਚ, ਮੈਂਬਰ ਪੰਚਾਇਤ, ਪੰਚਾਇਤ ਸਕੱਤਰ, ਮਿਊਂਸਪਲ ਕੌਂਸਲਰ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਚੇਅਰਮੈਨ ਬਲਾਕ ਸੰਮਤੀ, ਜ਼ਿਲੇ ਅੰਦਰ ਕਿਸੇ ਵੀ ਕਾਲਜ /ਯੂਨੀਵਰਸਿਟੀ ਦੇ ਪ੍ਰਿੰਸਪਲ/ ਪ੍ਰੋਫੈਸਰ, ਕਿਸੇ ਵੀ ਸਕੂਲ ਦੇ ਪ੍ਰਿੰਸੀਪਲ, ਹੈਡਮਾਸਟਰ, ਅਧਿਆਪਕ ਅਤੇ ਕੋਈ ਸਰਕਾਰੀ ਕਰਮਚਾਰੀ ਜੋ ਕਿ ਦਰਖਾਸਤੀ ਨੂੰ ਜਾਤੀ ਤੌਰ ‘ਤੇ ਜਾਣਦੇ ਹੋਣ ਉਹ ਫਾਰਮਾਂ ਦੀ ਤਸਦੀਕ ਕਰ ਸਕਦੇ ਹਨ।ਉਨਾਂ ਦੱਸਿਆ ਕਿ ਜੇਕਰ ਜ਼ਮੀਨ ਦੀ ਤਸਦੀਕ ਦੀ ਲੋੜ ਪੈਂਦੀ ਹੈ ਤਾਂ ਸਬੰਧਤ ਏ.ਐਸ.ਐਮ ਫਰਦ ਕੇਂਦਰ ਤੋਂ ਰਿਪੋਰਟ ਲਈ ਜਾ ਸਕਦੀ ਹੈ। ਉਨਾਂ ਕਿਹਾ ਕਿ ਇਹ ਹੁਕਮ 30 ਸਤੰਬਰ 2021 ਤੱਕ ਲਾਗੂ ਰਹਿਣਗੇ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …