ਅੰਮ੍ਰਿਤਸਰ, 24 (ਪੰਜਾਬ ਪੋਸਟ ਬਿਊਰੋ) – ਭਾਰਤੀ ਵੇਟਲਿਫਟਰ ਸੇਖੋਮ ਮੀਰਾਬਾਈ ਚਾਨੂ ਨੇ ਟੋਕੀਓ ਉਲੰਪਿਕ 2020 ਦੇ ਪਹਿਲੇ ਦਿਨ ਚਾਂਦੀ ਦਾ ਤਮਗਾ ਜਿੱਤ ਕੇ ਭਾਰਤ ਦਾ ਨਾਮ ਰੋਸ਼ਨ ਕੀਤਾ ਹੈ।ਮੀਰਾਬਾਈ ਚਾਨੂ ਨੇ ਮਹਿਲਾ 49 ਕਿਲੋਗ੍ਰਾਮ ਭਾਰ ਵਰਗ ਵਿੱਚ ਪਹਿਲੇ ਦਿਨ ਪਹਿਲਾ ਤਮਗਾ ਜਿੱਤਿਆ ਹੈ।ਇੰਫਾਲ (ਮਨੀਪੁਰ) ਵਿੱਚ ਜਨਮੀ 26 ਸਾਲਾ ਪਦਮਾ ਸ਼੍ਰੀ ਵੇਟਲਿਫਟਰ ਮੀਰਾਬਾਈ ਚਾਨੂ ਇਸ ਤੋਂ ਪਹਿਲਾਂ ਰਾਜੀਵ ਗਾਂਧੀ ਖੇਲ ਰਤਨਾ ਐਵਾਰਡ ਤੋਂ ਇਲਾਵਾ 2018 ਦੀਆਂ ਕਾਮਨ ਵੈਲਥ ਖੇਡਾਂ ਵਿੱਚ 48 ਕਿਲਗ੍ਰਾਮ ਭਾਰ ਵਰਗ ਵਿੱਚ ਗੋਲਡ ਮੈਡਲ ਜਿੱਤ ਚੁੱਕੀ ਹੈ।
ਇਸੇ ਦੌਰਾਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਵੇਟਲਿਫਟਰ ਮੀਰਾਬਾਈ ਚਾਨੂ ਨੂੰ ਇਸ ਜਿੱਤ `ਤੇ ਮੁਬਾਰਕਬਾਦ ਦਿੱਤੀ ਹੈ।
Check Also
ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …