ਕਪੂਰਥਲਾ, 24 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀਂ ਘਰ-ਘਰ ਰੋਜ਼ਗਾਰ ਸਕੀਮ ਤਹਿਤ ਬਲਜੀਤ ਕੌਰ ਪਿੰਡ ਮੋਠਾਂਵਾਲਾ,
ਜਿਲ੍ਹਾ ਕਪੂਰਥਲਾ ਦੀ ਰਹਿਣ ਵਾਲੀ ਕਾਫੀ ਲੰਮੇ ਸਮੇਂ ਤੋਂ ਬੇਰੁਜ਼ਗਾਰ ਚੱਲ ਰਹੀ ਲੜਕੀ ਨੂੰ ਰੋਜ਼ਗਾਰ ਪ੍ਰਾਪਤ ਹੋਣ ਉਪਰੰਤ ਪੰਜਾਬ ਸਰਕਾਰ ਦਾ ਤਹਿ ਦਿਲੋ ਧੰਨਵਾਦ ਕੀਤਾ ਗਿਆ। ਉਨਾਂ ਦੱਸਿਆ ਕਿ ਉਸ ਵਲੋ ਆਪਣੀ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਦਫਤਰ ਵਿਖੇ ਯੋਗਤਾ ਅਨੁਸਾਰ ਸਾਰੇ
www.pgrkam.com ਦੀ ਵੈਬਸਾਈਟ ‘ਤੇ ਆਪਣਾ ਨਾਮ ਦਰਜ਼ ਕਰਵਾਇਆ।
ਉਨਾਂ ਦੱਸਿਆ ਕਿ ਉਸ ਨੂੰ 2 ਕੰਪਨੀਆਂ ਵਲੋ ਇੰਟਰਵਿਊ ਦੇਣ ਦੀ ਪੇਸ਼ਕਸ ਦਿੱਤੀ ਗਈ।ਉਸ ਦੀ ਪੁਖਰਾਜ ਕੰਪਨੀ ‘ਚ ਬਤੌਰ ਟ੍ਰੇਨੀ ਸਿਲੈਕਸ਼ਨ ਹੋਈ ਅਤੇ 15000 ਰੁਪਏ ਪ੍ਰਤੀ ਮਹੀਨਾ ਤਨਖਾਹ ਦੇਣ ਦੀ ਪੇਸ਼ਕਸ ਦਿੱਤੀ ਗਈ।ਉਨਾਂ ਸਭ ਨੂੰ ਅਪੀਲ ਕੀਤੀ ਕਿ ਜੋ ਨੋਜਵਾਨ ਰੋਜ਼ਗਾਰ ਦੀ ਭਾਲ ‘ਚ ਹਨ, ਉਹ ਆਪਣਾ ਨਾਮ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਕਪੂਰਥਲਾ ਵਿਖੇ ਜਰੂਰ ਦਰਜ਼ ਕਰਵਾਉਣ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media